ਵਿਧਾਇਕ ਨੇ ਕਿਹਾ : ਜੋ ਵੀ ਠੱਗੀ ਮਾਰੇਗਾ, ਉਸ ਖਿਲਾਫ ਕਾਰਵਾਈ ਹੋਵੇਗੀ
ਫਾਜ਼ਿਲਕਾ/ਬਿਊਰੋ ਨਿਊਜ਼
ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਗਿਆ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਜਲਾਲਬਾਦ ਦੇ ਹੀ ਇਕ ਵਿਅਕਤੀ ਨੇ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਖਿਲਾਫ ਐਫ.ਆਈ.ਆਰ. ਦਰਜ ਕਰਵਾਈ ਸੀ। ਇਸ ਸਬੰਧੀ ‘ਆਪ’ ਵਿਧਾਇਕ ਜਗਦੀਪ ਕੰਬੋਜ ਦਾ ਕਹਿਣਾ ਸੀ ਕਿ ਮੈਨੂੰ ਵੀ ਪੁਲਿਸ ਤੋਂ ਹੀ ਪਤਾ ਲੱਗਾ ਹੈ। ਵਿਧਾਇਕ ਨੇ ਕਿਹਾ ਕਿ ਜਦੋਂ ਪੁਲਿਸ ਨੇ ਮੈਨੂੰ ਪੁੱਛਿਆ ਤਾਂ ਮੈਂ ਕਿਹਾ ਜੋ ਵੀ ਬਣਦੀ ਕਾਰਵਾਈ ਹੈ ਉਹ ਕਰੋ। ਵਿਧਾਇਕ ਨੇ ਇਹ ਵੀ ਕਿਹਾ ਕਿ ਜੋ ਵੀ ਵਿਅਕਤੀ ਠੱਗੀ ਮਾਰੇਗਾ ਉਸ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ। ਵਿਧਾਇਕ ਕੰਬੋਜ ਨੇ ਕਿਹਾ ਕਿ ਮੈਂ ਆਪਣੀ ਪਤਨੀ ਤੇ ਬੱਚਿਆਂ ਨਾਲ ਰਹਿੰਦਾ ਹਾਂ। ਮੇਰੇ ਪਰਿਵਾਰ ਦੀ ਮੇਰੇ ਕੰਮ ਵਿਚ ਕੋਈ ਦਖਲਅੰਦਾਜ਼ੀ ਨਹੀਂ ਹੈ।