Breaking News
Home / ਪੰਜਾਬ / ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਸਟਾਰ ਪ੍ਰਚਾਰਕਾਂ ’ਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਆਗੂਆਂ ਦੇ ਨਾਂ ਸ਼ਾਮਲ ਹੈ। ਜਿਨ੍ਹਾਂ ’ਚ
ਕੇਂਦਰੀ ਮੰਤਰੀ ਸਮਿ੍ਰਤੀ ਇਰਾਨੀ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਤਰੁਣ ਚੁੱਘ, ਮਹਿੰਦਰ ਸਿੰਘ, ਮਨੋਜ਼ ਤਿਵਾੜੀ, ਹੰਸ ਰਾਜ ਹੰਸ ਅਤੇ ਸੁਨੀਲ ਜਾਖੜ, ਮਨਜਿੰਦਰ ਸਿੰਘ ਸਿਰਸਾ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੱਧੂ ਸਮੇਤ 40 ਆਗੂਆਂ ਨੂੰ ਸ਼ਾਮਲ ਕੀਤਾ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ।ਅਤੇ ਨਤੀਜੇ 13 ਮਈ ਨੂੰ ਆਉਣਗੇ। ਇਹ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ ਅਤੇ ਉਹ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …