Breaking News
Home / ਪੰਜਾਬ / ਜਲੰਧਰ ’ਚ ਕਾਂਗਰਸੀ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ

ਜਲੰਧਰ ’ਚ ਕਾਂਗਰਸੀ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ

10 ਮਈ ਨੂੰ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪੈਣੀਆਂ ਹਨ ਵੋਟਾਂ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਸਿਆਸੀ ਸਥਿਤੀ ਮਜ਼ਬੂਤ ਹੋ ਸਕਦੀ ਹੈ। ਪਰਮਜੀਤ ਸਿੰਘ ਰਾਏਪੁਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਵਿਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀ ਅਹਿਮ ਭੂਮਿਕਾ ਰਹੀ ਹੈ। ਜ਼ਿਕਰਯੋਗ ਹੈ ਕਿ ਆਉਂਦੀ 10 ਮਈ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਚੋਣ ਪ੍ਰਚਾਰ ਵੀ ਸਿਖਰਾਂ ’ਤੇ ਹੈ। ਇਸੇ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਵੀ ਹੋ ਰਹੇ ਹਨ। ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਲਈ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਣਾ ਹੈ। ਬਾਕੀ 13 ਮਈ ਨੂੰ ਚੋਣ ਨਤੀਜਾ ਆਉਣ ’ਤੇ ਹੀ ਪਤਾ ਲੱਗੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਲ ਕਰਦਾ ਹੈ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …