18.8 C
Toronto
Saturday, October 18, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

28 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੇ ਜਾਣ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮਿਊਂਸੀਪਲ ਭਵਨ ਵਿਚ ਪੀਡਬਲਿਊਡੀ ਅਤੇ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਵੱਖ-ਵੱਖ ਅਹੁਦਿਆਂ ’ਤੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਲੋਕਲ ਬਾਡੀ ਦੇ 105, ਪੀਡਬਲਿਊਡੀ ਦੇ 107, ਤਕਨੀਕੀ ਸਿੱਖਿਆ ਦੇ 116 ਅਤੇ ਜਨਰਲ ਐਡਮਿਨਿਸ਼ਟ੍ਰੇਸ਼ਨ ਦੇ 80 ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਵਿਚ ਐਸਡੀਓ, ਕਲਰਕ ਅਤੇ ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀ ਵੀ ਸ਼ਾਮਲ ਹਨ। ਇਸ ਮੌਕੇ ਸੀਐਮ ਮਾਨ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਨੂੰ ਰੰਗਲਾ ਬਣਾਉਣ ਵਾਲੇ ਪਰਿਵਾਰ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੁਣ ਤੱਕ 28 ਹਜ਼ਾਰ 873 ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

RELATED ARTICLES
POPULAR POSTS