Breaking News
Home / ਪੰਜਾਬ / ਬੈਂਸ ਭਰਾਵਾਂ ਦੇ ਭਾਜਪਾ ’ਚ ਜਾਣ ਦੇ ਚਰਚੇ

ਬੈਂਸ ਭਰਾਵਾਂ ਦੇ ਭਾਜਪਾ ’ਚ ਜਾਣ ਦੇ ਚਰਚੇ

ਅਗਲੇ ਹਫਤੇ ਬੁਲਾਈ ਲੋਕ ਇਨਸਾਫ ਪਾਰਟੀ ਦੀ ਮੀਟਿੰਗ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਬੈਂਸ ਭਰਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੀਆਂ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਮੀਡੀਆ ਇਲਾਕਿਆਂ ਵਿਚ ਚਰਚਾ ਛਿੜ ਗਈ ਹੈ ਕਿ ਬੈਂਸ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿਚ ਹਨ ਅਤੇ ਗੱਲਬਾਤ ਵੀ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਇਹ ਦੋਵੇਂ ਆਗੂ ਭਾਜਪਾ ’ਚ ਸ਼ਾਮਲ ਹੋ ਕੇ ਹੀ ਲੜਨਗੇ। ਅਗਲੇ ਹਫਤੇ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋ ਰਹੀ ਹੈ ਅਤੇ ਉਸ ਮੀਟਿੰਗ ਵਿਚ ਇਸ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸਦੇ ਚੱਲਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਗਲੇ ਹਫਤੇ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੈ, ਜਿਸ ਤੋਂ ਬਾਅਦ ਉਹ ਐਲਾਨ ਕਰ ਸਕਦੇ ਹਨ ਕਿ ਕਿਸ ਸਿਆਸੀ ਪਾਰਟੀ ਦੇ ਨਾਲ ਗਠਜੋੜ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੱਡੀਆਂ ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …