ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਮੋਰਿੰਡਾ/ਬਿਊਰੋ ਨਿਊਜ਼
ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਅੱਜ ਇੱਕ ਨੌਜਵਾਨ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਮੀਡੀਆ ਦੀ ਰਿਪੋਰਟ ਮੁਤਾਬਕ ਇਕ ਨੌਜਵਾਨ ਵਲੋਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ’ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਬਾਅਦ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਗਈ। ਇਸੇ ਦੌਰਾਨ ਹੀ ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਉਕਤ ਨੌਜਵਾਨ ਨੂੰ ਫੜ ਲਿਆ ਅਤੇ ਉਹਦੀ ਕੁੱਟਮਾਰ ਕੀਤੀ ਅਤੇ ਫਿਰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਅਜਿਹੀਆਂ ਘਟਨਾਵਾਂ ਦੇ ਚੱਲਦਿਆਂ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

