Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ

ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ

ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ
ਨਵੀਂ ਦਿੱਲੀ/ਬਿਊਰੋ ਨਿਊੁਜ਼
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ। ਪੀੜਤ ਪਰਿਵਾਰ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੇ ਸਿਖਰਲੀ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਲਈ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤਾ ਜਾਵੇ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਸੰਭਵ ਨਹੀਂ ਹੋ ਸਕਦਾ ਕਿਉਂਕਿ ਹੇਠਲੀ ਅਦਾਲਤ ਅਜਿਹੇ ਹੋਰ ਮਾਮਲਿਆਂ ਨੂੰ ਦੇਖ ਰਹੀ ਹੈ। ਹਾਲਾਂਕਿ, ਭੂਸ਼ਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਕੇਸ 20 ਸਾਲ ਤੱਕ ਚੱਲਦੇ ਰਹਿੰਦੇ ਹਨ ਅਤੇ ਉਦੋਂ ਤੱਕ ਕੇਸ ਨਾਲ ਸਬੰਧਿਤ ਕਈ ਗਵਾਹਾਂ ਦੀ ਮੌਤ ਹੋ ਜਾਂਦੀ ਹੈ। ਬੈਂਚ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਮਾਮਲੇ ਨੂੰ ਪੈਂਡਿੰਗ ਰੱਖਿਆ ਹੈ। ਜ਼ਿਕਰਯੋਗ ਹੈ ਕਿ ਸਿਖਰਲੀ ਅਦਾਲਤ ਨੇ 25 ਜਨਵਰੀ ਨੂੰ ਅਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …