Breaking News
Home / ਭਾਰਤ / ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਸੱਤ ਪਹਿਲਵਾਨਾਂ ਵਲੋਂ ਦਾਇਰ ਪਟੀਸ਼ਨ ਸੰਬੰਧੀ ਸੁਪਰੀਮ ਕੋਰਟ ਵਲੋਂ ਦਿੱਲੀ ਪੁਲਿਸ ਨੂੰ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਦਿੱਲੀ ਦੇ ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਸੱਤ ਪਹਿਲਵਾਨਾਂ ਵਲੋਂ ਦਾਇਰ ਪਟੀਸ਼ਨ ਦੇ ਸੰਬੰਧ ਵਿਚ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸ਼ੀ ਸ਼ੋਸ਼ਣ ਦੇ ਆਰੋਪ ਲੱਗੇ ਹਨ ਅਤੇ ਇਨ੍ਹਾਂ ਆਰੋਪਾਂ ਦੀ ਜਾਂਚ ਲਈ ਬਣਾਈ ਕਮੇਟੀ ਦੀ ਰਿਪੋਰਟ ਜਨਤਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਧਰਨਾ ਲਗਾਇਆ ਹੈ। ਇਸੇ ਦੌਰਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਮਹਿਲਾ ਪਹਿਲਵਾਨ ਸੁਪਰੀਮ ਕੋਰਟ ਵੀ ਪੁੱਜ ਗਈਆਂ ਸਨ। ਪਹਿਲਵਾਨਾਂ ਨੇ ਦੇਸ਼-ਵਿਆਪੀ ਹਮਾਇਤ ਜੁਟਾਉਣ ਲਈ ‘ਖਾਪਾਂ’, ਪੰਚਾਇਤਾਂ ਤੇ ਹੋਰਨਾਂ ਕਈ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ ਹੈ। ਪਹਿਲਵਾਨਾਂ ਨੇ ਦਾਅਵਾ ਕੀਤਾ ਕਿ ਸੱਤ ਮਹਿਲਾ ਪਹਿਲਵਾਨਾਂ ਨੇ ਕਨਾਟ ਪੈਲੇਸ ਥਾਣੇ ਵਿਚ ਬਿ੍ਰਜ਼ ਭੂਸ਼ਣ ਸਿੰਘ ਖਿਲਾਫ ਜਿਨਸ਼ੀ ਸ਼ੋਸ਼ਣ ਦੀ ਸ਼ਿਕਾਇਤ ਦਿੱਤੀ ਸੀ, ਪਰ ਪੁਲਿਸ ਮੁਲਾਜ਼ਮਾਂ ਨੇ ਅਰਜ਼ੀ ’ਤੇ ਕਾਰਵਾਈ ਤੋਂ ਨਾਂਹ ਕਰ ਦਿੱਤੀ। ਬਬੀਤਾ ਫੋਗਾਟ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਠੀਕ ਢੰਗ ਨਾਲ ਨਹੀਂ ਹੋਈ ਅਤੇ ਮੈਨੂੰ ਰਿਪੋਰਟ ਤੱਕ ਪੜ੍ਹਨ ਨਹੀਂ ਦਿੱਤੀ ਗਈ। ਕਾਂਗਰਸ ਨੇ ਜੰਤਰ ਮੰਤਰ ’ਤੇ ਧਰਨਾ ਲਗਾਈ ਬੈਠੇ ਪਹਿਲਵਾਨਾਂ ਦੀ ਹਮਾਇਤ ਵਿਚ ਆਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਖਾਮੋਸ਼ੀ ਤੋੜਨ ਲਈ ਕਿਹਾ ਹੈ। ਕਾਂਗਰਸ ਪਾਰਟੀ ਦੇ ਆਗੂੁਆਂ ਨੇ ਕਿਹਾ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਐਫਆਈਆਰ ਦਰਜ ਕਰਕੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਨੀ ਚਾਹੀਦੀ ਹੈ।

Check Also

ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼

ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …