Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਚਾਰਜਸ਼ੀਟ ਦਾਖਲ

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਚਾਰਜਸ਼ੀਟ ਦਾਖਲ

ਜਾਂਚ ਟੀਮ ਨੇ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਦੱਸਿਆ ਗੋਲੀਕਾਂਡ ਦੇ ਸਾਜਿਸ਼ਘਾੜੇ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਅੱਜ ਐਸਆਈਟੀ ਦੀ ਇਕ ਵਿਸ਼ੇਸ਼ ਜਾਂਚ ਟੀਮ ਨੇ ਸਪਲੀਮੈਂਟਰੀ ਚਲਾਨ ਫਰੀਦਕੋਟ ਦੀ ਅਦਾਲਤ ਵਿਚ ਦਾਖਲ ਕੀਤਾ ਹੈ। ਇਹ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦਾਖਲ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਉਸ ਸਮੇਂ ਗ੍ਰਹਿ ਮੰਤਰਾਲਾ ਵੀ ਸੀ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮੁੱਖ ਸਾਜ਼ਿਸ਼ਘਾੜੇ ਦੱਸਿਆ ਹੈ। ਜਦਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਾਜਿਸ਼ਕਰਤਾ ਅਤੇ ਸੂਤਰਧਾਰ ਦੱਸਿਆ ਹੈ ਅਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਗੁਪਤ ਸਾਜ਼ਿਸ਼ ਰਚਣ ਵਾਲਾ ਦੱਸਿਆ ਹੈ। ਧਿਆਨ ਰਹੇ ਕਿ 2015 ’ਚ ਫਰੀਦਕੋਟ ਦੇ ਬਰਗਾੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ’ਚ ਰੋਸ ਧਰਨਾ ਦਿੱਤਾ ਗਿਆ ਸੀ। ਇਸ ਰੋਸ ਧਰਨੇ ਨੂੰ ਖਤਮ ਕਰਵਾਉਣ ਲਈ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ ਪੁਲਿਸ ਬਲ ਦਾ ਇਸਤੇਮਾਲ ਕੀਤਾ ਸੀ ਅਤੇ ਇਸੇ ਦੌਰਾਨ ਧਰਨੇ ਨੂੰ ਖਤਮ ਕਰਵਾਉਣ ਲਈ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ ਸੀ ਅਤੇ ਇਸ ਫਾਈਰਿੰਗ ਦੌਰਾਨ 2 ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ ਜਦਕਿ ਕਈ ਧਰਨਾਕਾਰੀ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਏ ਕਤਲ ਦਾ ਮਾਮਲਾ ਦਰਜ ਕੀਤਾ ਸੀ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …