Breaking News
Home / ਦੁਨੀਆ / ਜੋ ਬਾਈਡਨ ਮੁੜ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ

ਜੋ ਬਾਈਡਨ ਮੁੜ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ

ਕਿਹਾ : ਅਸੀਂ ਅਮਰੀਕਾ ਨੂੰ ਬਚਾਉਣ ਦੀ ਲੜ ਰਹੇ ਹਾਂ ਲੜਾਈ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅੱਜ ਮੰਗਲਵਾਰ ਨੂੰ ਫਿਰ ਤੋਂ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। 80 ਸਾਲਾ ਬਾਈਡਨ ਨੇ ਆਪਣੀ ਉਮੀਦਵਾਰੀ ਦਾ ਐਲਾਨ ਕਰਦੇ ਹੋਏ ਤਿੰਨ ਮਿੰਟ ਦਾ ਇਕ ਵੀਡੀਓ ਵੀ ਜਾਰੀ ਕੀਤਾ। ਜਿਸ ’ਚ ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਜਦੋਂ ਮੈਂ ਰਾਸ਼ਟਰਪਤੀ ਅਹੁਦੇ ਦੀ ਚੋਣ ਲੜੀ ਸੀ ਤਾਂ ਉਦੋਂ ਮੈਂ ਕਿਹਾ ਸੀ ਕਿ ਅਸੀਂ ਅਮਰੀਕਾ ਦੀ ਆਤਮਾ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਾਂ ਅਤੇ ਹੁਣ ਵੀ ਅਜਿਹਾ ਹੀ ਹੈ, ਇਸ ਲਈ ਮੈਂ ਫਿਰ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਬਾਈਡਨ ਦੇ ਤਿੰਨ ਮਿੰਟ ਦੇ ਇਸ ਵੀਡੀਓ ਦੀ ਸ਼ੁਰੂਆਤ 2020 ’ਚ ਵ੍ਹਾਈਟ ਹਾਊਸ ਅਤੇ ਟਰੰਪ ਸਮਰਥਕਾਂ ’ਤੇ ਹਮਲੇ ਨਾਲ ਹੁੰਦੀ ਹੈ। ਇਸ ਤੋਂ ਬਾਅਦ ਉਹ ਆਪਣੀ ਸਪੀਚ ਸ਼ੁਰੂ ਕਰਦੇ ਹਨ, ਬਾਈਡਨ ਨੇ ਆਪਣੇ ਇਸ ਵੀਡੀਓ ’ਚ ਟਰੰਪ ਸਮਰਥਕਾਂ ਨੂੰ ਚਰਮਪੰਥੀ ਦੱਸਿਆ। ਮੀਡੀਆ ਰਿਪੋਰਟਾਂ ਅਨੁਸਾਰ ਬਾਈਡਨ ਨੇ ਆਪਣੀ ਉਮੀਦਵਾਰੀ ਦਾ ਐਲਾਨ ਉਸ ਸਮੇਂ ਕੀਤਾ ਹੈ ਜਦੋਂ ਅਮਰੀਕਾ ’ਚ ਉਨ੍ਹਾਂ ਦੀ ਲੋਕਪਿ੍ਰਯਤਾ 40 ਅੰਕਾਂ ਤੋਂ ਵੀ ਘੱਟ ਹੋ ਗਈ ਹੈ। ਡੈਮੋਕਰੇਟਿਕ ਪਾਰਟੀ ਦੇ ਕਿਸੇ ਵੱਡੇ ਆਗੂ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਦਾਅਵੇਦਾਰੀ ਪੇਸ਼ ਨਹੀਂ ਕੀਤੀ ਜਦਕਿ ਵਿਰੋਧੀ ਪਾਰਟੀ ਵੱਲੋਂ ਡੋਨਾਲਡ ਟਰੰਪ ਅਤੇ ਨਿੱਕੀ ਹੇਲੀ ਦਾਅਵੇਦਾਰੀ ਪੇਸ਼ ਕਰਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਵੀ ਕਰ ਚੁੱਕੇ ਹਨ।

Check Also

ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ

ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …