ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਹੈ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਕੋਲੋਂ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਲਗਭਗ ਤਿੰਨ ਘੰਟੇ ਪੁੱਛਗਿੱਛ ਕੀਤੀ। ਐਸ ਐਸ ਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਫਿਰੋਜ਼ਪੁਰ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਗਿਆ ਸੀ, ਜਿਸ ਦੇ ਚਲਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਜਾਂਚ ਵਿਚ ਸ਼ਾਮਲ ਹੋਣ ਲਈ ਅੱਜ ਫਿਰੋਜ਼ਪੁਰ ਵਿਜੀਲੈਂਸ ਦੇ ਦਫ਼ਤਰ ਵਿਖੇ ਪਹੁੰਚੇ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਇਕ ਰਹਿੰਦਿਆਂ ਕਿੱਕੀ ਢਿੱਲੋਂ ਵੱਲੋਂ ਬਣਾਈ ਗਈ ਜਾਇਦਾਦ ਸਬੰਧੀ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਲਗਭਗ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ। ਵਿਜੀਲੈਂਸ ਬਿਊਰੋ ਨੇ ਕੁਸ਼ਲਦੀਪ ਢਿੱਲੋਂ ਕੋਲੋਂ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਬਣਾਈ ਗਈ ਜਾਇਦਾਦ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਜਿਹੜੀ ਵੀ ਜਾਣਕਾਰੀ ਮੰਗੀ ਉਨ੍ਹਾਂ ਉਹ ਸਾਰੀ ਵਿਜੀਲੈਂਸ ਦੇ ਅਧਿਕਾਰੀ ਨੂੰ ਮੁਹੱਈਆ ਕਰਵਾ ਦਿੱਤੀ ਹੈ ਅਤੇ ਉਹ ਅੱਗੇ ਤੋਂ ਵੀ ਹਰ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਬਿਊਰੋ ਕੁਸ਼ਲਦੀਪ ਢਿੱਲੋਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਨਿਊ ਚੰਡੀਗੜ੍ਹ ਵਿਖੇ ਬਣ ਰਹੇ ਫਾਰਮ ਹਾਊਸ ਦੀ ਪੈਮਾਇਸ਼ ਵੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਸੀ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …