95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਲਿਆ ਆਖਰੀ ਸਾਹ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਖਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਇਥੇ ਹੀ ਉਨ੍ਹਾਂ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਛੋਟੇ ਜਿਹੇ ਪਿੰਡ ਅਬੁਲ ਖੁਰਾਣਾ ਦੇ ਜੱਟ ਸਿੱਖ ਪਰਿਵਾਰ ’ਚ ਹੋਇਆ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਬਾਦਲ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਿਆ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਪੁੱਤਰ ਹਨ। ਪ੍ਰਕਾਸ਼ ਸਿੰਘ ਬਾਦਲ ਨੇ 1947 ’ਚ ਰਾਜਨੀਤੀ ’ਚ ਕਦਮ ਰੱਖਿਆ ਸੀ ਅਤੇ ਪਹਿਲੀ ਵਾਰ ਸਰਪੰਚ ਦੀ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ। 1957 ’ਚ ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤ ਕੇ ਵਿਧਾਇਕ ਬਣੇ, 1969 ’ਚ ਉਹ ਦੁਬਾਰਾ ਵਿਧਾਇਕ ਬਣੇ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਚੋਣ ਲੜਨ ਵਾਲੇ ਸਭ ਤੋਂ ਵੱਧ ਉੁਮਰ ਵਾਲੇ ਉਮੀਦਵਾਰ ਵੀ ਬਣੇ ਪ੍ਰੰਤੂ ਇਸ ਚੋਣ ਦੌਰਾਨ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਅਤੇ ਇਨ੍ਹਾਂ ਚੋਣਾਂ ਦੌਰਾਨ ਉਨ੍ਹਾਂ ਦੀ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …