ਸ਼ੋਕ ਵਜੋਂ ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਲੈਣ ’ਚ ਹੋ ਰਹੀ ਤਕਲੀਫ਼ ਤੋਂ ਬਾਅਦ ਲੰਘੀ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਰਾਤ ਨੂੰ 7 ਵਜ ਕੇ 42 ਮਿੰਟ ’ਤੇ ਉਨ੍ਹਾਂ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਭਲਕੇ ਵੀਰਵਾਰ ਨੂੰ ਉਨ੍ਹਾਂ ਜੱਦੀ ਪਿੰਡ ਬਾਦਲ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ। ਪ੍ਰਕਾਸ਼ ਸਿੰਘ ਬਾਦਲ ਦੇਸ਼ ਦੀ ਰਾਜਨੀਤੀ ਵਿਚ ਸਭ ਤੋਂ ਵੱਧ ਉਮਰ ਦੇ ਬਜ਼ੁਰਗ ਆਗੂ ਸਨ। ਉਨ੍ਹਾਂ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਨੇ ਦੋ ਦਿਨਾ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ, ਜਿਸ ਦੇ ਚਲਦਿਆਂ ਦੋ ਦਿਨ ਪੂਰੇ ਦੇਸ਼ ਅੰਦਰ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਉਧਰ ਪੰਜਾਬ ਸਰਕਾਰ ਨੇ ਵੀ ਸ਼ੋਕ ਵਜੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਮਿ੍ਰਤਕ ਦੇਹ ਨੂੰ ਅੰਤਿਮ ਦਰਸ਼ਨਾਂ ਦੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ’ਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਰੱਖੀ ਗਈ। ਦੁਪਹਿਰ 12 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਬਠਿੰਡਾ ਦੇ ਲਈ ਅੰਤਿਮ ਯਾਤਰਾ ਕੱਢੀ ਜਾਵੇਗੀ ਜੋ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਰਾਮਪੁਰਾ ਫੂਲ ਤੋਂ ਹੁੰਦੀ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪਹੁੰਚੇਗੀ। ਜਿੱਥੇ ਭਲਕੇ ਵੀਰਵਾਰ ਨੂੰ ਉਨ੍ਹਾਂ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …