Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਡਾ. ਮਨਮੋਹਨ ਸਿੰਘ ਵਲੋਂ ਵੀ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਕੱਲ੍ਹ ਸ਼ਾਮ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਸਣੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਚੌਟਾਲਾ, ਭਾਜਪਾ ਦੇ ਆਗੂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਵੱਡਾ ਰਾਜਨੀਤਕ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਭਲਕੇ ਵੀਰਵਾਰ ਨੂੰ ਕੀਤਾ ਜਾਵੇਗਾ।

Check Also

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ …