2.3 C
Toronto
Friday, January 9, 2026
spot_img
Homeਪੰਜਾਬਉਲੰਪੀਅਨ ਕੌਰ ਸਿੰਘ ਨਹੀਂ ਰਹੇ

ਉਲੰਪੀਅਨ ਕੌਰ ਸਿੰਘ ਨਹੀਂ ਰਹੇ

ਪੰਜਾਬ ਸਰਕਾਰ ਨੇ ਕੌਰ ਸਿੰਘ ਦੀ ਜੀਵਨੀ ਸਿਲੇਬਸ ’ਚ ਛਾਪਣ ਦਾ ਲਿਆ ਹੈ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਨਿਵਾਸੀ ਪਦਮਸ੍ਰੀ ਉਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦੀ ਉਮਰ 74 ਸਾਲ ਸੀ। ਕੌਰ ਸਿੰਘ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪਦਮਸ੍ਰੀ, ਅਰਜੁਨ ਐਵਾਰਡੀ, ਏਸ਼ੀਅਨ ਗੋਲਡ ਮੈਡਲਿਸਟ ਕੌਰ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਭਾਰਤੀ ਫੌਜ ਵਿਚ ਸੂਬੇਦਾਰ ਰਹੇ ਕੌਰ ਸਿੰਘ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਫਿਰ 1983 ਵਿੱਚ ਪਦਮਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ। ਇਸ ਮਹਾਨ ਮੁੱਕੇਬਾਜ਼ ਦਾ ਨਾਮ ਖੇਡ ਜਗਤ ਦੇ ਇਤਿਹਾਸ ਵਿੱਚ ਸੁਨਹਿਰੀ ਪੰਨਿਆਂ ਚ ਲਿਖਿਆ ਰਹੇਗਾ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕੌਰ ਸਿੰਘ ਦੀ ਜੀਵਨੀ 9ਵੀ ਅਤੇ 10ਵੀ ਜਮਾਤ ਦੀਆਂ ਕਿਤਾਬਾਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਾਣ ਬਖਸ਼ਿਆ ਸੀ।

 

RELATED ARTICLES
POPULAR POSTS