ਅਸ਼ਵਨੀ ਸ਼ਰਮਾ ਨੇ ਕਿਹਾ : ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਸਾਡੇ ਸਤਿਕਾਰ ਨੂੰ ਕਿਸੇ ਭਵਿੱਖੀ ਗੱਠਜੋੜ ਦੀ ਸੰਭਾਵਨਾ ਨਾਲ ਜੋੜਨਾ ਗਲਤ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ। ਇਸ ਤੋਂ ਬਾਅਦ ਹੁਣ ਪੁਰਾਣੇ ਭਾਈਵਾਲਾਂ ਭਾਜਪਾ ਤੇ ਅਕਾਲੀ ਦਲ ਦੇ ਮੁੜ ਹੱਥ ਮਿਲਾਉਣ ਬਾਰੇ ਚੁੰਝ ਚਰਚਾ ਛਿੜ ਗਈ ਹੈ। ਸਿਆਸੀ ਮਾਹਿਰਾਂ ਨੇ ਇਸ਼ਾਰਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ‘ਗੱਠਜੋੜ’ ਬਣਾਉਣ ਲਈ ਆਪਣੇ ਪੁਰਾਣੇ ਵਖਰੇਵਿਆਂ ਨੂੰ ਦਰਕਿਨਾਰ ਕਰ ਸਕਦੇ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਇੱਕ ਨਜ਼ਦੀਕੀ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਵੱਲੋਂ ਵੱਡੇ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਆਉਣਾ ਸੱਚਮੁੱਚ ਅਹਿਮ ਹੈ। ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਟੁੱਟੇ ਰਿਸ਼ਤੇ ਮੁੜ ਗੰਢਣ ਦੇ ਕਿਆਸਾਂ ਨੂੰ ਨਕਾਰਿਆ ਨਹੀਂ ਜਾ ਸਕਦਾ। ਮੋਦੀ ਦੀ ਫੇਰੀ ਵਿੱਚ ਮਜ਼ਬੂਤ ਸੁਨੇਹਾ ਹੈ। ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੇ ਬਾਦਲ ਨੂੰ ਹਮੇਸ਼ਾ ਪੂਰਾ ਮਾਣ-ਸਤਿਕਾਰ ਦਿੱਤਾ ਹੈ। ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਜਨਤਕ ਤੌਰ ’ਤੇ ਭਾਰਤੀ ਸਿਆਸਤ ਦੇ ਨੈਲਸਨ ਮੰਡੇਲਾ ਆਖਦੇ ਸਨ। ਉਧਰ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਸਿਆਸਤ ਦੇ ਕੱਦਾਵਰ ਆਗੂਆਂ ’ਚ ਸ਼ੁਮਾਰ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਸਾਡੇ ਸਤਿਕਾਰ ਨੂੰ ਕਿਸੇ ਭਵਿੱਖੀ ਗੱਠਜੋੜ ਦੀ ਸੰਭਾਵਨਾ ਨਾਲ ਜੋੜਨਾ ਗਲਤ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ-ਭਾਜਪਾ ਗਠਜੋੜ ਗੱਠਜੋੜ ਨੂੰ ਹਮੇਸ਼ਾ ‘ਨਹੁੰ ਮਾਸ ਦਾ ਰਿਸ਼ਤਾ ਹੈ’ ਆਖਦੇ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …