ਕਾਂਗਰਸੀ ਵਿਧਾਇਕ ਦਾ ਪੈਸੇ ਦੇਣ ਵਾਲਾ ਵੀਡੀਓ ਹੋਇਆ ਵਾਇਰਲ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਇੱਜਤ ਦਾ ਸਵਾਲ ਬਣੀ ਹੋਈ ਹੈ ਅਤੇ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਲਈ ਪੈਸੇ ਦਾ ਇਸਤੇਮਾਲ ਵੀ ਕੀਤਾ ਜਾ ਰਿਹਾ ਹੈ। ਜਿਸ ਦਾ ਇਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ’ਚ ਕਾਂਗਰਸ ਪਾਰਟੀ ਦੇ ਚੋਣ ਇੰਚਾਰਜ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਚੋਣ ਪ੍ਰਚਾਰ ਦੌਰਾਨ ਇਕ ਮਹਿਲਾ ਨੂੰ ਪੈਸੇ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ’ਚ ਉਨ੍ਹਾਂ ਦੇ ਨਾਲ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਵੀ ਨਜ਼ਰ ਆ ਰਹੇ ਹਨ। ਇਹ ਵੀਡੀਓ ਬਸਤੀਆਂ ਦੀ ਦੱਸੀ ਜਾ ਰਹੀ, ਜਿੱਥੇ ਰਾਣਾ ਗੁਰਜੀਤ ਸਿੰਘ ਇਕ ਘਰ ਅੰਦਰ ਜਾਂਦੇ ਹਨ ਅਤੇ ਜਦੋਂ ਉਹ ਘਰ ਤੋਂ ਬਾਹਰ ਆਉਂਦੇ ਹਨ ਤਾਂ ਉਨ੍ਹਾਂ ਦਾ ਟਾਕਰਾ ਇਕ ਮਹਿਲਾ ਨਾਲ ਹੁੰਦਾ ਹੈ। ਇਸੇ ਦੌਰਾਨ ਉਹ ਮਹਿਲਾ ਨਾਲ ਗੱਲਬਾਤ ਕਰਦੇ ਹਨ ਅਤੇ ਇਸ ਤੋਂ ਬਾਅਦ ਉਹ ਆਪਣੀ ਜੇਬ ਫਰੋਲਦੇ ਹਨ ਪ੍ਰੰਤੂ ਉਸ ਵਿਚੋਂ ਕੁੱਝ ਪਰਚੀਆਂ ਨਿਕਲਦੀਆਂ ਹਨ। ਇਸ ਤੋਂ ਬਾਅਦਾ ਰਾਣਾ ਗੁਰਜੀਤ ਸਿੰਘ ਨੇ ਆਪਣੇ ਕਿਸੇ ਸਾਥੀ ਨੂੰ ਪੈਸੇ ਦੇਣ ਲਈ ਕਿਹਾ ਅਤੇ ਉਹ ਵਿਅਕਤੀ ਉਨ੍ਹਾਂ ਨੂੰ 500-500 ਰੁਪਏ ਦੇ ਨੋਟ ਪਕੜਾ ਦਿੰਦਾ ਹੈ ਅਤੇ ਰਾਣਾ ਇਨ੍ਹਾਂ ਨੋਟਾਂ ਨੂੰ ਬਿਨਾ ਗਿਣੇ ਸਾਹਮਣੇ ਖੜ੍ਹੀ ਔਰਤ ਦੇ ਹੱਥ ’ਤੇ ਰੱਖ ਦਿੰਦਾ ਹੈ। ਜਦੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨੇ ਮਹਿਲਾ ਨੂੰ ਪੈਸੇ ਦਿੱਤੇ ਉਸ ਸਮੇਂ ਉਹ ਇਕੱਲੀ ਨਹੀਂ ਸੀ, ਉਸ ਦੇ ਨਾਲ ਹੋਰ ਔਰਤਾਂ ਵੀ ਸਨ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣੀਆਂ ਹਨ ਜਦਕਿ ਨਤੀਜੇ 13 ਮਈ ਨੂੰ ਆਉਣਗੇ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …