15 C
Toronto
Saturday, October 18, 2025
spot_img
Homeਪੰਜਾਬਗੁਰਦਾਸਪੁਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਗੁਰਦਾਸਪੁਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਬੇਅਦਬੀ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ
ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਸ਼ਾਹੂਰ ਕਲਾਂ ’ਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪੀ ਨੇ ਆਪਣੇ ਘਰ ’ਚ ਗੁਟਕਾ ਸਾਹਿਬ ਨੂੰ ਘਰ ਤੋਂ ਬਾਹਰ ਸੁੱਟ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਰੋਪੀ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਉਸ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਬੇਅਬਦੀ ਸਬੰਧੀ ਪਤਾ ਚਲਦਿਆਂ ਹੀ ਸਿੱਖ ਸੰਗਤਾਂ ਅਤੇ ਕਿਸਾਨ ਆਗੂ ਕਲਾਨੌਰ ਥਾਣੇ ਪਹੁੰਚੇ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਆਰੋਪੀ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ, ਕਿਉਂਕਿ ਬੇਅਦਬੀ ਦੀ ਇਸ ਘਟਨਾ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ।

RELATED ARTICLES
POPULAR POSTS