ਕਿਹਾ : ਕਾਂਗਰਸ ਨੂੰ ਭਿ੍ਰਸ਼ਟ ਦੱਸਣ ਵਾਲੇ ਮੋਦੀ ਖੁਦ ਭਿ੍ਰਸ਼ਟਾਚਾਰੀਆਂ ਨੂੰ ਰਹੇ ਨੇ ਬਚਾਅਤ
ਬੇਂਗਲੁਰੂ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਰਨਾਟਕ ਦੇ ਕਲਬੁਰਗੀ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਜ਼ਹਿਰੀਲੇ ਸੱਪ ਦੀ ਤਰ੍ਹਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਿ੍ਰਸ਼ਟ ਭਾਜਪਾ ਸਰਕਾਰ ਵੱਲੋਂ ਰਾਜਾਂ ਨੂੰ ਲੁੱਟ ਜਾ ਰਿਹਾ ਹੈ। ਭਿ੍ਰਸ਼ਟ ਭਾਜਪਾ ਸਰਕਾਰ ਵੱਲੋਂ ਹਰ ਕੰਮ ਬਦਲੇ 40 ਫੀਸਦੀ ਕਮਿਸ਼ਨ ਵਸੂਲਿਆ ਜਾਂਦਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਭਾਜਪਾ ਸਰਕਾਰ ਉਨ੍ਹਾਂ ਲੋਕਾਂ ਨੂੰ ਦੇਸ਼ ਵਿਚੋਂ ਭੱਜਣ ’ਚ ਮਦਦ ਕਰਦੀ ਜਿਨ੍ਹਾਂ ’ਤੇ ਵੱਡੇ ਘੁਟਾਲਿਆਂ ਦੇ ਆਰੋਪ ਹਨ। ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਭਿ੍ਰਸ਼ਟ ਲੋਕਾਂ ਨੂੰ ਬਚਾਉਣ ’ਚ ਲੱਗੇ ਹੋਏ ਹਨ। ਧਿਆਨ ਰਹੇ ਕਿ ਲੰਘੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਲੱਖ ਭਾਜਪਾ ਵਰਕਰਾਂ ਨੂੰ ਵਰਚੂਅਲੀ ਸੰਬੋਧਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ’ਤੇ ਵਾਅਦੇ ਪੂਰੇ ਨਾ ਕਰਨ ਦਾ ਆਰੋਪ ਵੀ ਲਗਾਇਆ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਦਾ ਮਤਲਬ ਹੈ ਝੂਠੀ ਗਰੰਟੀ, ਕਾਂਗਰਸ ਦਾ ਮਤਲਬ ਹੈ ਭਿ੍ਰਸ਼ਟਾਚਾਰ ਦੀ ਗਰੰਟੀ। ਇਸ ਦੇ ਜਵਾਬ ’ਚ ਕਾਂਗਰਸ ਪ੍ਰਧਾਨ ਖੜਗੇ ਨੇ ਮੋਦੀ ’ਤੇ ਵਰ੍ਹਦਿਆਂ ਪੁੱਛਿਆ ਕਿ ਪ੍ਰਧਾਨ ਮੰਤਰੀ ਮੋਦੀ ਕੋਲ ਇਹ ਸਾਬਤ ਕਰਨ ਲਈ ਕੋਈ ਡਾਟਾ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਂਗਰਸ ’ਤੇ ਇਹ ਟਿੱਪਣੀ ਹਤਾਸ਼ਾ ਅਤੇ ਨਿਰਾਸ਼ਾ ਕੀਤੀ ਹੈ।