20.4 C
Toronto
Sunday, September 6, 2026
spot_img
Homeਹਫ਼ਤਾਵਾਰੀ ਫੇਰੀਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਮਾਮਲਾ ਦਰਜ

ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਮਾਮਲਾ ਦਰਜ

ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਮਾਮਲਾ ਦਰਜਭੁਲੱਥ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਖਹਿਰਾ ਵਲੋਂ ਫ਼ੇਸਬੁੱਕ ਲਾਈਵ ਚਲਾ ਕੇ ਐਸ. ਡੀ. ਐਮ. ਭੁਲੱਥ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਭੁਲੱਥ ਵਿਖੇ ਦਰਜ ਕੀਤੇ ਮੁਕੱਦਮੇ ਤਹਿਤ ਐਸ. ਡੀ. ਐਮ. ਸੰਜੀਵ ਸ਼ਰਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਈ-ਮੇਲ ਰਾਹੀਂ ਸ਼ਿਕਾਇਤ ਕੀਤੀ ਗਈ ਸੀ ਕਿ 29 ਮਾਰਚ 2023 ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੇ ਦਫ਼ਤਰ ਆਏ ਤੇ ਫ਼ੇਸਬੁੱਕ ਲਾਇਵ ਚਲਾ ਕੇ ਮੈਨੂੰ ਫ਼ੋਨ ‘ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਗਿਆ। ਜਿਸ ਤਹਿਤ ਹਲਕਾ ਵਿਧਾਇਕ ਖ਼ਿਲਾਫ਼ ਹਰਾਸਮੈਂਟ ਦਾ ਮਾਮਲਾ ਦਰਜ ਕੀਤਾ ਗਿਆ ਹੈ।

 

RELATED ARTICLES
POPULAR POSTS