Breaking News
Home / ਪੰਜਾਬ / ਪੁੰਛ ‘ਚ ਸ਼ਹੀਦ ਜਵਾਨਾਂ ਦੇ ਨਾਮ ‘ਤੇ ਹੋਣਗੇ ਸਕੂਲ ਅਤੇ ਸਟੇਡੀਅਮ

ਪੁੰਛ ‘ਚ ਸ਼ਹੀਦ ਜਵਾਨਾਂ ਦੇ ਨਾਮ ‘ਤੇ ਹੋਣਗੇ ਸਕੂਲ ਅਤੇ ਸਟੇਡੀਅਮ

ਸ਼ਹੀਦਾਂ ਦੇ ਘਰ ਪਹੁੰਚੇ ਸੀਐਮ, ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇ ਚੈਕ ਸੌਂਪੇ, ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਬੁੱਧਵਾਰ ਨੂੰ ਪੁੰਛ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਚਾਰ ਜਵਾਨਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਕਇਕ ਕਰੋੜ ਰੁਪਏ ਦਾ ਚੈਕ ਸੌਪਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਦੇ ਖੇਡ ਸਟੇਡੀਅਮ ਅਤੇ ਸਕੂਲ ਸ਼ਹੀਦਾਂ ਦੇ ਨਾਮ ‘ਤੇ ਹੋਣਗੇ।
ਸੀਐਮ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਇਕਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦੇ ਪਿੰਡ ਬਾਘਾ ਵਿਚ ਸ਼ਹੀਦ ਜਵਾਨ ਸੇਵਕ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ।
ਉਨ੍ਹਾਂ ਨੇ ਬਾਘਾ ਪਿੰਡ ਵਿਚ ਸਿਪਾਹੀ ਸੇਵਕ ਸਿੰਘ ਦੇ ਨਾਮ ‘ਤੇ ਸਰਕਾਰੀ ਸਕੂਲ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਖੇਡ ਸਟੇਡੀਅਮ ਦਾ ਵਿਸਥਾਰ ਕੀਤਾ ਜਾਵੇਗਾ। ਇਸ ਵਿਚ ਸ਼ਹੀਦ ਦੀ ਇਕ ਮੂਰਤੀ ਵੀ ਲਗਾਈ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਬਲਜਿੰਦਰ ਕੌਰ ਵੀ ਹਾਜ਼ਰ ਹੇ।
ਇਸੇ ਦੌਰਾਨ ਭਗਵੰਤ ਮਾਨ ਬਟਾਲਾ ਦੇ ਪਿੰਡ ਤਲਵੰਡੀ ਭਰਥ ਵਿਚ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਘਰ ਪਹੁੰਚੇ। ਇਸ ਦੌਰਾਨ ਸੀਐਮ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕਰਦੇ ਹੋਏ ਇਕ ਕਰੋੜ ਰੁਪਏ ਦਾ ਚੈਕ ਦਿੱਤਾ। ਸ਼ਹੀਦ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਕਰਦੇ ਹੋਏ ਆਪਣੇ ਜੀਵਨ ਦਾ ਬਲੀਦਾਨ ਦਿੱਤਾ।
ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਦਾ ਸਰਕਾਰੀ ਸਕੂਲ ਸ਼ਹੀਦ ਦੇ ਨਾਮ ‘ਤੇ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਦਾ ਸਰਕਾਰੀ ਸਕੂਲ ਸ਼ਹੀਦ ਦੇ ਨਾਮ ‘ਤੇ ਹੋਵੇਗਾ।
ਹਵਾਲਦਾਰ ਮਨਦੀਪ ਸਿੰਘ ਦੇ ਨਾਮ ‘ਤੇ ਹੋਵੇਗੀ ਸੜਕ : ਸੀਐਮ ਮਾਨ ਨੇ ਸ਼ਹੀਦ ਹਵਾਲਦਾਰ ਮਨਦੀਪ ਸਿੰਘ ਦੇ ਪਿੰਡ ਚਣਕੋਈਆਂ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇ ਰੂਪ ਵਿਚ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ। ਸੀਐਮ ਮਾਨ ਨੇ ਲੁਧਿਆਣਾ ਦੇ ਚਣਕੋਈਆਂ ਕਲਾਂ ਪਿੰਡ ‘ਚ ਸਕੂਲ ਦਾ ਨਾਮ ਹਵਾਲਦਾਰ ਮਨਦੀਪ ਸਿੰਘ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ।
ਸ਼ਹੀਦ ਅਤੇ ਉਸਦੇ ਪਿਤਾ ਦੀ ਮੂਰਤੀ ਹੋਵੇਗੀ ਸਥਾਪਿਤ
ਮੋਗਾ ਦੇ ਪਿੰਡ ਚੜਿਕ ਦੇ ਸ਼ਹੀਦ ਲਾਂਸ ਲਾਇਕ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇ ਰੂਪ ਵਿਚ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ ਅਤੇ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਨਾਲ ਹੀ ਧਰਮਸ਼ਾਲਾ, ਗੇਟ, ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ। ਮਾਨ ਨੇ ਕਿਹਾ ਕਿ ਪਿੰਡ ਦੇ ਸਕੂਲ ਵਿਚ ਸ਼ਹੀਦ ਜਵਾਨ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਦੀ ਮੂਰਤੀ ਲਗਾਈ ਜਾਵੇਗੀ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …