ਕਿਹਾ : ਪ੍ਰਧਾਨ ਮੰਤਰੀ ਦੇ ਕੰਮਾਂ ‘ਤੇ ਮੋਹਰ ਲਾਵੇਗੀ ਜਨਤਾ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ਵਿੱਚ ਵੋਟਾਂ ਜਲੰਧਰ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ‘ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਉਹ ਬੋਲਣ ਤੋਂ ਪਹਿਲਾਂ ਸੋਚ ਲੈਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਇਹ ਉਪ ਚੋਣ ਦਰਸਾਏਗੀ ਕਿ ਲੋਕ ਮੋਦੀ ਸਰਕਾਰ ਤੋਂ ਸੰਤੁਸ਼ਟ ਹਨ ਜਾਂ ਨਹੀਂ। ਕੈਪਟਨ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਕੰਮ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਨਾਂ ਬਹੁਤ ਉਚਾ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਦੂਜੇ ਦੇਸ਼ਾਂ ਵਿਚ ਬਹੁਤ ਜ਼ਿਆਦਾ ਮਾਣ-ਤਾਣ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਤੌਰ ‘ਤੇ ਵੀ ਭਾਰਤ ਦੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੇ ਦੇਸ਼ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …