7.6 C
Toronto
Monday, November 3, 2025
spot_img
Homeਪੰਜਾਬਕੌਮੀ ਘੱਟ-ਗਿਣਤੀ ਕਮਿਸ਼ਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਥਾਨ...

ਕੌਮੀ ਘੱਟ-ਗਿਣਤੀ ਕਮਿਸ਼ਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਥਾਨ ਨੂੰ ਬੁੱਧ ਮੰਦਰ ‘ਚ ਤਬਦੀਲ ਕਰਨ ਬਾਰੇ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਬੇਅਦਬੀ ਦੀਆਂ ਘਟਨਾਵਾਂ ਦੀ ਸੂਚੀ ਮੰਗੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਕੋਲੋਂ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਦਲੀਲ ‘ਤੇ ਵਿਸਥਾਰ ਵਿੱਚ ਰਿਪੋਰਟ ਮੰਗੀ ਹੈ ਕਿ ਮੇਚੁਕਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਕ ਇਤਿਹਾਸਕ ਸਥਾਨ ਨੂੰ ਬੁੱਧ ਮੰਦਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਪਿਛਲੇ 45 ਸਾਲਾਂ ‘ਚ ਬੇਅਦਬੀ ਦੀਆਂ ਜਿੰਨੀਆਂ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਦੀ ਸੂਚੀ ਦਿੱਤੀ ਜਾਵੇ।
ਐੱਨਸੀਐੱਮ ਵੱਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ਅਨੁਸਾਰ ਕਮਿਸ਼ਨ ਨੇ ‘ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਸਥਾਨ ਨੂੰ ਬੁੱਧ ਮੰਦਰ ਵਿੱਚ ਤਬਦੀਲ ਕਰਨ’ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ਦਾ ਨੋਟਿਸ ਲਿਆ ਹੈ।
ਬਿਆਨ ਮੁਤਾਬਕ, ”ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਿੱਖਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਉਨ੍ਹਾਂ ਵਿਚਾਲੇ ਭੇਦਭਾਵ ਦੀ ਭਾਵਨਾ ਪੈਦਾ ਕਰਦੀਆਂ ਹਨ, ਇਸ ਵਾਸਤੇ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ 24 ਅਪਰੈਲ 2023 ਨੂੰ ਇਕ ਪੱਤਰ ਭੇਜ ਕੇ ਕਮਿਸ਼ਨ ਸਾਹਮਣੇ ਵਿਚਾਰਅਧੀਨ ਮਾਮਲੇ ‘ਤੇ ਵਿਸਥਾਰ ‘ਚ ਰਿਪੋਰਟ ਮੰਗੀ ਹੈ।”

RELATED ARTICLES
POPULAR POSTS