ਸੁਪਰੀਮ ਕੋਰਟ ’ਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰਨ ਦਾ ਦਿੱਤਾ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਯੌਨ ਸ਼ੋਸ਼ਣ ਦੇ ਆਰੋਪਾਂ ’ਚ ਘਿਰੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਨ ਸ਼ਰਨ ਸਿੰਘ ਖਿਲਾਫ ਦਿੱਲੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਦਿੱਲੀ ਪੁਲਿਸ ਨੇ ਅੱਜ ਸ਼ੁੱਕਰਵਾਰ ਨੂੰ ਮਾਨਯੋਗ ਸੁਪਰੀਮ ਕੋਰਟ ’ਚ ਇਹ ਜਾਣਕਾਰੀ ਦਿੱਤੀ। ਧਿਆਨ ਰਹੇ ਕਿ ਲੰਘੀ 21 ਅਪ੍ਰੈਲ ਨੂੰ ਇਕ ਨਾਬਾਲਿਗ ਸਮੇਤ 7 ਮਹਿਲਾ ਪਹਿਲਵਾਨਾਂ ਨੇ ਬਿ੍ਰਜਭੂਸ਼ਣ ਖਿਲਾਫ਼ ਯੌਨ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ ਅਤੇ ਕੇਸ ਦਰਜ ਨਾ ਹੋਣ ਦੇ ਚਲਦਿਆਂ ਪਹਿਲਵਾਨਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅੱਜ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਪਹਿਲਵਾਨਾਂ ਦੇ ਵਕੀਲ ਕਪਿਲ ਸਿੱਬਲ ਨੇ ਕੋਰਟ ’ਚ ਕਿਹਾ ਕਿ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਇਸ ਮਾਮਲੇ ਦੀ ਨਿਗਰਾਨੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਕੀਤੀ ਜਾਵੇ। ਇਸ ਦਲੀਲ ’ਤੇ ਕੋਰਟ ਨੇ ਦਿੱਲੀ ਪੁਲਿਸ ਨੂੰ ਪਹਿਲਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਪੁਲਿਸ ਨੂੰ ਅਗਲੇ ਸ਼ੁੱਕਰਵਾਰ ਤੱਕ ਚੁੱਕੇ ਗਏ ਹਰ ਕਦਮ ਨੂੰ ਲੈ ਕੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਵੀ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 17 ਮਈ ਨੂੰ ਹੋਵੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …