Breaking News
Home / ਪੰਜਾਬ / ਲੁਧਿਆਣਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਲੁਧਿਆਣਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਬੋਲੇ – ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ
ਲੁਧਿਆਣਾ/ਬਿਊਰੋ ਨਿੳਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਗੇ ਤੋਂ ਕੈਬਨਿਟ ਮੀਟਿੰਗ ਚੰਡੀਗੜ੍ਹ ਦੀ ਬਜਾਏ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਇਆ ਕਰੇਗਾ। ਇਸ ਤਰ੍ਹਾਂ ਕਰਨ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੇ ਕੰਮਾਂ ਉਨ੍ਹਾਂ ਦੇ ਸ਼ਹਿਰਾਂ ਵਿਚ ਜਾ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਇਆ ਕਰਨਗੇ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ ’ਤੇ ਵੱਡੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਡਰੱਗ ਲੈਬਾਰਟਰੀਆਂ ਵਿਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਗੇ। ਇਸੇ ਨਾਲ ਹੀ ਮੀਟਿੰਗ ਦੌਰਾਨ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਸਪੋਰਟਸ ਵਿਭਾਗ ਵਿਚ ਨਵੀਆਂ ਭਰਤੀਆਂ ਕਰਨ ਸਬੰਧੀ ਫੈਸਲਾ ਕੀਤਾ ਗਿਆ। ਕੈਬਨਿਟ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਕਿਸਾਨ ਦੀ ਫਸਲ ਖਰਾਬ ਹੁੰਦੀ ਹੈ ਤਾਂ ਉਸ ਦੇ ਲਈ ਕਿਸਾਨ ਦੇ ਨਾਲ-ਨਾਲ ਖੇਤ ਮਜ਼ਦੂਰ ਨੂੰ ਵੀ 10 ਫੀਸਦੀ ਮੁਆਜ਼ਵਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਇਆ ਕਰੇਗਾ। ਪੰਜਾਬ ਸਰਕਾਰ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਮਜ਼ਦੂਰਾਂ ਨੂੰ ਰਜਿਸਟਰਡ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਜ਼ਦੂਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਅਤੇ ਹਰ ਸੜਕ ’ਤੇ ਟੋਲ ਪਲਾਜ਼ੇ ਬਣਾ ਰੱਖੇ ਹਨ ਪ੍ਰੰਤੂ ਫਿਰ ਸੜਕਾਂ ਟੁੱਟੀਆਂ ਪਈਆਂ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਟੋਲ ਪਲਾਜ਼ੇ ਖਤਮ ਕੀਤੇ ਜਾਣਗੇ ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …