ਪਰਿਵਾਰ ਵੱਲੋਂ ਫੁੱਲ ਚੁਗਣ ਦੀ ਰਸਮ ਵੀ ਕੀਤੀ ਗਈ ਅਦਾ
ਲੰਬੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦਾ ਲੰਘੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਰਿਵਾਰ ਵੱਲੋਂ 4 ਮਈ ਨੂੰ ਪਿੰਡ ਬਾਦਲ ਵਿਖੇ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਅੱਜ ਸਮੂਹ ਬਾਦਲ ਪਰਿਵਾਰ ਅਤੇ ਸ਼ੋ੍ਰਮਣੀ ਅਕਾਲੀ ਦੇ ਆਗੂਆਂ ਦੀ ਮੌਜੂਦਗੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੇ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਅਨੰਤਵੀਰ ਬਾਦਲ, ਗੁਰਲੀਨ ਕੌਰ ਬਾਦਲ, ਹਰਕੀਰਤ ਕੌਰ ਬਾਦਲ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ, ਉਨ੍ਹਾਂ ਦਾ ਪੁੱਤਰ ਅਰਜਨ ਬਾਦਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਉਨ੍ਹਾਂ ਦੀ ਧਰਮਪਤਨੀ ਪ੍ਰਨੀਤ ਕੌਰ ਫੁੱਲ ਚੁਗਣ ਵਾਲਿਆਂ ਵਿਚ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ, ਵੀਨੂ ਬਾਦਲ, ਬਿਕਰਮ ਸਿੰਘ ਮਜੀਠੀਆ, ਮੇਜਰ ਭੁਪਿੰਦਰ ਸਿੰਘ, ਮਹੇਸ਼ਇੰਦਰ ਸਿੰਘ ਬਾਦਲ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਆਦਿ ਹਾਜ਼ਰ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …