Breaking News
Home / ਭਾਰਤ / ਪਿ੍ਰਅੰਕਾ ਗਾਂਧੀ ਨੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਪਿ੍ਰਅੰਕਾ ਗਾਂਧੀ ਨੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਕਿਹਾ : ਬਿ੍ਰਜਭੂਸ਼ਣ ਨੂੰ ਕਿਉਂ ਬਚਾਅ ਰਹੀ ਹੈ ਕੇਂਦਰ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਮਹਿਲਾ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਇਸੇ ਦੌਰਾਨ ਮਹਿਲਾ ਪਹਿਲਵਾਨਾਂ ਨਾਲ ਮੁਲਾਕਾਤ ਕਰਨ ਲਈ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਪਹੰੁਚੇ। ਉਨ੍ਹਾਂ ਵਿਨੇਸ਼ ਫੋਗਾਟ, ਸ਼ਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਵੀ ਕੀਤੀ। ਉਹ ਲਗਭਗ ਇਕ ਘੰਟਾ ਧਰਨਾ ਸਥਾਨ ’ਤੇ ਰਹੇ ਅਤੇ ਪਹਿਲਵਾਨਾਂ ਨਾਲ ਗੱਲਬਾਤ ਕਰਦੇ ਰਹੇ। ਉਨ੍ਹਾਂ ਭਾਵੁਕ ਹੋਈ ਵਿਨੇਸ਼ ਫੋਗਾਟ ਦੇ ਸਿਰ ’ਤੇ ਹੱਥ ਰੱਖ ਕੇ ਉਸ ਨੂੰ ਦਿਲਾਸਾ ਵੀ ਦਿੱਤਾ। ਇਸ ਮੌਕੇ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜਭੂਸ਼ਣ ਨੂੰ ਕਿਉਂ ਬਚਾਅ ਰਹੀ ਹੈ ਅਤੇ ਉਸ ਨੂੰ ਹੁਣ ਤੱਕ ਗਿ੍ਰਫ਼ਤਾਰ ਕਿਉਂ ਨਹੀਂ ਕੀਤਾ ਗਿਆ। ਜਦਕਿ ਉਸ ਖਿਲਾਫ਼ ਦਿੱਲੀ ਦੇ ਕਨਾਟ ਪਲੇਸ ਪੁਲਿਸ ਸਟੇਸ਼ਨ ’ਚ ਦੋ ਮਾਮਲੇ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਦਿੱਲੀ ਪੁਲਿਸ ਨੇ ਨਾਬਾਲਿਗ ਰੈਸਲਰ ਨਾਲ ਯੌਨ ਸ਼ੋਸ਼ਣ ਦੇ ਮਾਮਲੇ ’ਚ ਬਿ੍ਰਜਭੂਸ਼ਣ ’ਤੇ ਪਾਕਸੋ ਐਕਟ ਤਹਿਤ ਦਰਜ ਕੀਤਾ ਹੈ ਜਦਕਿ ਦੂਜਾ ਮਾਮਲਾ 6 ਮਹਿਲਾ ਪਹਿਲਵਾਨਾਂ ਦੇ ਯੌਨ ਸ਼ੋਸ਼ਣ ਦੇ ਆਰੋਪਾਂ ਤਹਿਤ ਦਰਜ ਕੀਤਾ ਗਿਆ ਹੈ। ਧਰਨਾ ਦੇ ਰਹੇ ਪਹਿਲਵਾਨਾਂ ਨੂੰ ਐਫਆਈਆਰ ਦੀ ਕਾਪੀ ਦੇ ਦਿੱਤੀ ਗਈ ਹੈ ਜਦਕਿ ਬਿ੍ਰਜਭੂਸ਼ਣ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਅੜੇ ਹੋਏ ਹਨ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …