9.6 C
Toronto
Saturday, November 8, 2025
spot_img
Homeਪੰਜਾਬ8ਵੀਂ ’ਚੋਂ ਟੌਪ ਕਰਨ ਵਾਲੀਆਂ ਤਿੰਨ ਬੱਚੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ...

8ਵੀਂ ’ਚੋਂ ਟੌਪ ਕਰਨ ਵਾਲੀਆਂ ਤਿੰਨ ਬੱਚੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਕਿਹਾ : 51-51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਬੱਚੀਆਂ ਦਾ ਕੀਤਾ ਜਾਵੇਗਾ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਅੱਠਵੀਂ ਕਲਾਸ ਦਾ ਨਤੀਜਾ ਲੰਘੇ ਕੱਲ੍ਹ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਐਲਾਨਿਆ ਗਿਆ, ਜਿਸ ਅਨੁਸਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੜਕੀਆਂ ਨੇ ਹਾਸਲ ਕੀਤਾ ਹੈ। ਪੰਜਾਬ ਭਰ ’ਚੋਂ ਟੌਪ ਕਰਨ ਵਾਲੀਆਂ ਇਨ੍ਹਾਂ ਤਿੰਨ ਵਿਦਿਆਰਥਣਾਂ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 8ਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਬੱਚੀਆਂ ਨੂੰ 51-51 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਦੇ ਕੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਆਰਥਣਾਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਧਿਆਨ ਰਹੇ ਕਿ ਲੰਘੇ ਕੱਲ੍ਹ 8ਵੀਂ ਕਲਾਸ ਦੇ ਨਤੀਜੇ ਐਲਾਨੇ ਗਏ ਸਨ ਜਿਨ੍ਹਾਂ ਵਿਚ ਮਾਨਸਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਪਹਿਲਾ, ਗੁਰਅੰਕਿਤ ਕੌਰ ਦੂਜਾ ਜਦਕਿ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਅਸੀਂ ਚੰਗੀ ਸਿੱਖਿਆ ਦੇਣ ਲਈ ਵਚਨਬੱਧ ਹੈ।

 

RELATED ARTICLES
POPULAR POSTS