ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀ ਹੋਣਗੇ ਵਫਦ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਐਸ.ਜੀ.ਪੀ.ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀਆਂ ਦਾ ਵਫਦ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇਗਾ।
ਇਸ ਦੌਰਾਨ ਸਾਲ 2012 ਵਿਚ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਦਾਇਰ ਕੀਤੀ ਗਈ ਪਟੀਸ਼ਨ ‘ਤੇ ਫੈਸਲਾ ਸੁਣਾਉਣ ਦੀ ਅਪੀਲ ਕੀਤੀ ਜਾਏਗੀ। ਰਾਸ਼ਟਰਪਤੀ ਨੂੰ ਮਿਲਣ ਜਾਣ ਵਾਲੇ ਵਫਦ ਵਿਚ ਐਸ.ਜੀ.ਪੀ.ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਮਨਜੀਤ ਸਿੰਘ ਜੀਕੇ, ਅਮਰਜੀਤ ਸਿੰਘ ਚਾਵਲਾ, ਮੁੱਖ ਸਕੱਤਰ ਹਰਚਰਨ ਸਿੰਘ ਵੀ ਸ਼ਾਮਲ ਹੋਣਗੇ। ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੋਈ ਹੈ। ਇਸ ਵੇਲੇ ਉਹ ਪਟਿਆਲਾ ਜੇਲ੍ਹ ਵਿਚ ਬੰਦ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …