18.2 C
Toronto
Monday, July 20, 2026
spot_img
Homeਪੰਜਾਬਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ

ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿਛਲੇ ਦਿਨੀਂ ਹੋ ਗਿਆ ਸੀ ਦਿਹਾਂਤ
ਲੰਬੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਸੀਨੀਅਰ ਸਿਆਸੀ ਆਗੂ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਐਤਵਾਰ ਨੂੰ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਣ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਵੀ ਪਹੁੰਚੇ ਅਤੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ ਸੀ। ਦੇਸ਼ ਭਰ ਦੇ ਵੱਡੇ ਨੇਤਾ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਬਾਦਲ ਪਹੁੰਚ ਰਹੇ ਹਨ।

 

RELATED ARTICLES
POPULAR POSTS