ਪ੍ਰੋਗਰਾਮ ਰਾਹੀਂ ਲੋਕਾਂ ਨਾਲ ਜੁੜਨ ਦਾ ਕੀਤਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ। ‘ਮਨ ਕੀ ਬਾਤ’ ਦੀ 100ਵੀਂ ਕੜੀ ਵਿੱਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮੋਦੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਹਾਲਾਤ ਦੀ ਮਜਬੂਰੀ ਕਰ ਕੇ ਉਨ੍ਹਾਂ ਸਾਹਮਣੇ ਜਨਤਾ ਤੋਂ ਕੱਟੇ ਜਾਣ ਦੀ ਚੁਣੌਤੀ ਸੀ ਪਰ ‘ਮਨ ਕੀ ਬਾਤ’ ਨੇ ਇਸ ਦਾ ਹੱਲ ਦਿੱਤਾ ਅਤੇ ਆਮ ਲੋਕਾਂ ਨਾਲ ਜੁੜਨ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ, ‘‘ਮਨ ਕੀ ਬਾਤ’’ ਕਰੋੜਾਂ ਭਾਰਤੀਆਂ ਦੇ ‘ਮਨ ਕੀ ਬਾਤ’ ਹੈ। ਇਹ ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਹੈ। ‘ਮਨ ਕੀ ਬਾਤ’ ਦੇਸ਼ ਵਾਸੀਆਂ ਦੀਆਂ ਚੰਗਿਆਈਆਂ ਅਤੇ ਉਨ੍ਹਾਂ ਦੀ ਸਕਾਰਾਤਮਕਤਾ ਦਾ ਇਕ ਨਿਵੇਕਲਾ ਤਿਓਹਾਰ ਬਣ ਗਿਆ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਕ ਅਜਿਹਾ ਤਿਓਹਾਰ ਹੈ ਜਿਹੜਾ ਹਰ ਮਹੀਨੇ ਆਉਂਦਾ ਹੈ ਅਤੇ ਜਿਸ ਦਾ ਸਾਰੇ ਇੰਤਜ਼ਾਰ ਕਰਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਸਵੱਛ ਭਾਰਤ ਮੁਹਿੰਮ, ਖਾਦੀ ਨੂੰ ਹਰਮਨ ਪਿਆਰੀ ਬਣਾਉਣ ਅਤੇ ਕੁਦਰਤ ਨਾਲ ਸਬੰਧਤ ਪ੍ਰੋਗਰਾਮਾਂ ਦਾ ਜ਼ਿਕਰ ਵੀ ਕੀਤਾ।
Check Also
ਭਾਰਤ 2024 ‘ਚ ਵਿਸ਼ਵ ਦਾ ਪੰਜਵਾਂ ਸਭ ਤੋਂ ਪ੍ਰਦੂਸ਼ਿਤ ਮੁਲਕ ਬਣਿਆ
ਪੰਜਾਬ ਦਾ ਮੁੱਲਾਂਪੁਰ ਤੇ ਹਰਿਆਣਾ ਦੇ ਫਰੀਦਾਬਾਦ ਤੇ ਗੁਰੂਗ੍ਰਾਮ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ ਨਵੀਂ …