4.3 C
Toronto
Friday, November 7, 2025
spot_img
Homeਪੰਜਾਬਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਾਰਨ 11 ਮੌਤਾਂ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਾਰਨ 11 ਮੌਤਾਂ

ਪੁਲਿਸ ਨੇ ਅਪਰਾਧਿਕ ਮਾਮਲਾ ਕੀਤਾ ਦਰਜ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਐਤਵਾਰ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਵਿਅਕਤੀ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਗਿਆਸਪੁਰਾ ਦੇ ਇੰਡਸਟ੍ਰੀਅਲ ਏਰੀਆ ਦੇ ਨਜ਼ਦੀਕ ਇਕ ਇਮਾਰਤ ਵਿਚ ਬਣੇ ਮਿਲਕ ਬੂਥ ਵਿਚ ਵਾਪਰਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ ਸਨ। ਪੁਲਿਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਨੇ ਆਸ-ਪਾਸ ਦੇ ਰਿਹਾਇਸ਼ੀ ਇਲਾਕੇ ਵਿੱਚ ਰਹਿੰਦੇ ਲੋਕਾਂ ਨੂੰ ਹੋਰਨਾਂ ਇਲਾਕਿਆਂ ਵਿੱਚ ਭੇਜ ਦਿੱਤਾ ਅਤੇ ਸਾਰਾ ਇਲਾਕਾ ਖਾਲੀ ਕਰਵਾ ਲਿਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਹਲਕਾ ਵਿਧਾਇਕ ਰਾਜਿੰਦਰ ਕੌਰ ਛੀਨਾ ਤੇ ਵਿਧਾਇਕ ਗੁਰਪ੍ਰੀਤ ਗੋਗੀ ਵੀ ਪੁੱਜੇ ਜਿਨ੍ਹਾਂ ਨੇ ਪ੍ਰਸ਼ਾਸਨ ਦੀਆਂ ਹੋਰਨਾਂ ਟੀਮਾਂ ਨੂੰ ਮੌਕੇ ’ਤੇ ਸੱਦਿਆ। ਉਧਰ ਦੂਜੇ ਪਾਸੇ ਲੁਧਿਆਣਾ ਪੁਲਿਸ ਵਲੋਂ ਗੈਸ ਰਿਸਣ ਦੇ ਮਾਮਲੇ ਵਿਚ ਧਾਰਾ 304 ਤਹਿਤ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

RELATED ARTICLES
POPULAR POSTS