ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਜੰਤਰ ਮੰਤਰ ’ਤੇ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਵਿਚ ਸ਼ਾਮਲ ਹੋਏ। ਇਸ ਦੌਰਾਨ ਨਵਜੋਤ ਸਿੱਧੂ ਨੇ ਧਰਨਾ ਦੇ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪਹਿਲਾਂ ਨਵਜੋਤ ਸਿੱਧੂ ਨੇ ਇਕ ਪੋਸਟ ਸਾਂਝੀ ਕਰਕੇ ਜੰਤਰ ਮੰਤਰ ਜਾਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਪਹਿਲਵਾਨਾਂ ਦੇ ਇਸ ਧਰਨੇ ਨੂੰ ਸੱਤਿਆਗ੍ਰਹਿ ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਕੁਝ ਮਹਿਲਾ ਪਹਿਲਵਾਨਾਂ ਨੇ ਜਿਨਸ਼ੀ ਸ਼ੋਸ਼ਣ ਦੇ ਆਰੋਪ ਲਗਾਏ ਹਨ। ਦਿੱਲੀ ਪੁਲਿਸ ਨੇ 7 ਮਹਿਲਾ ਪਹਿਲਵਾਨਾਂ ਵਲੋਂ ਲਗਾਏ ਗਏ ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਤਹਿਤ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐਫ.ਆਈ.ਆਰ. ਇਕ ਨਾਬਾਲਗ ਪਹਿਲਵਾਨ ਵਲੋਂ ਲਗਾਏ ਆਰੋਪਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਹੈ। ਇਸੇ ਦੌਰਾਨ ਦੂੁਜੀ ਐਫ.ਆਈ.ਆਰ. ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ। ਇਸੇ ਦੌਰਾਨ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੰਤਰ-ਮੰਤਰ ਜਾ ਕੇ ਪ੍ਰਦਰਸ਼ਨਕਾਰੀ ਮਹਿਲਾ ਪਹਿਲਵਾਨਾਂ ਦੇ ‘ਮਨ ਕੀ ਬਾਤ’ ਸੁਣਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਨਾਲ ਇਹ ਸਾਬਿਤ ਹੋਵੇਗਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਦਰਦ ਨੂੰ ਸਮਝਣ ਲਈ ਤਿਆਰ ਹਨ। ਧਿਆਨ ਰਹੇ ਕਿ ਸੀਨੀਅਰ ਵਕੀਲ ਸਿੱਬਲ ਪਹਿਲਵਾਨਾਂ ਵੱਲੋਂ ਸੁਪਰੀਮ ਕੋਰਟ ’ਚ ਪੈਰਵੀ ਕਰ ਰਹੇ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …