15.3 C
Toronto
Wednesday, June 24, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਵਲੋਂ ਕੀਤੇ ਜਾ ਰਹੇ ਚੋਣ...

ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਪ੍ਰਧਾਨ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ’ਤੇ ਚੁੱਕੇ ਸਵਾਲ

ਚੰਦੂਮਾਜਰਾ ਬੋਲੇ : ਇਸ ਵਿਚ ਗਲਤ ਕੀ ਹੈ?
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੀ ਹਮਾਇਤ ਵਿੱਚ ਕੀਤੇ ਜਾ ਰਹੇ ਪ੍ਰਚਾਰ ’ਤੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਦੇ ਮੁੱਦੇ ਨੂੰ ਮੁੜ ਉਭਾਰਿਆ ਅਤੇ ਪੁੱਛਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਜਿਹੀ ਸਿਆਸੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਣਾ ਕਿੰਨਾ ਕੁ ਜਾਇਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਆਰੋਪ ਲੱਗਦੇ ਨੇ, ਉਸ ਪਾਰਟੀ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ? ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੀਲ ਗਰਗ ਬਠਿੰਡਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕਿਸੇ ਵਿਸ਼ੇਸ਼ ਪਾਰਟੀ ਦਾ ਪ੍ਰਚਾਰ ਕਰਨਾ ਇਖ਼ਲਾਕੀ ਤੌਰ ’ਤੇ ਠੀਕ ਨਹੀਂ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਲਟਵਾਰ ਕੀਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂੁਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਕੁਰਬਾਨੀਆਂ ਸਦਕਾ ਹੀ ਸ਼੍ਰੋਮਣੀ ਕਮੇਟੀ ਹੋਂਦ ਵਿੱਚ ਲਿਆਂਦੀ ਗਈ ਹੈ। ਜੇ ਉਹ ਅਕਾਲੀ ਦਲ ਦੀ ਮਦਦ ਕਰ ਰਹੀ ਹੈ ਤਾਂ ਇਸ ’ਚ ਗਲਤ ਕੀ ਹੈ?

 

RELATED ARTICLES
POPULAR POSTS