Breaking News
Home / ਭਾਰਤ / ਲੁਧਿਆਣਾ ’ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ ’ਚ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਮਿ੍ਰਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਘੇ ਕੱਲ੍ਹ ਐਤਵਾਰ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਦੇ ਹਰੇਕ ਮਿ੍ਰਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਹਰੇਕ ਜ਼ਖ਼ਮੀ ਵਿਅਕਤੀ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। ਉਧਰ ਦੂਜੇ ਪਾਸੇ ਗੈਸ ਲੀਕ ਮਾਮਲੇ ਦੀ ਜਾਂਚ ਲਈ ਲੁਧਿਆਣਾ ਪੁਲਿਸ ਨੇ ਇਕ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਹੈ। ਇਹ ਜਾਂਚ ਟੀਮ ਸੀਵਰੇਜ ਲਾਈਨ ਵਿੱਚ ਕੈਮੀਕਲ ਰਹਿੰਦ-ਖੂੰਹਦ ਪਾਏ ਜਾਣ ਵਿੱਚ ਸਨਅਤੀ ਇਕਾਈਆਂ ਦੀ ਭੂਮਿਕਾ ਦੀ ਜਾਂਚ ਕਰੇਗੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਿਟ ਦੀ ਅਗਵਾਈ ਡੀਸੀਪੀ (ਜਾਂਚ) ਹਰਮੀਤ ਸਿੰਘ ਹੁੰਦਲ ਕਰਨਗੇ। ਪੁਲਿਸ ਨੂੰ ਸ਼ੱਕ ਹੈ ਕਿ ਕੁਝ ਸਨਅਤੀ ਇਕਾਈਆਂ ਵੱਲੋਂ ਮੈਨਹੋਲ ਵਿੱਚ ਜ਼ਰੂਰ ਕੋਈ ਜ਼ਹਿਰੀਲੇ ਰਸਾਇਣ ਸੁੱਟੇ ਗਏ ਹੋਣਗੇ, ਜਿਸ ਕਾਰਨ ਇਹ ਮੌਤਾਂ ਹੋਈਆਂ। ਇਸ ਹਾਦਸੇ ਲਈ ਜੇਕਰ ਕੋਈ ਅਧਿਕਾਰੀ ਕਸੂਰਵਾਰ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …