Breaking News
Home / ਪੰਜਾਬ / ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ। ਧਿਆਨ ਰਹੇ ਕਿ ਪੰਜਾਬ ਅਤੇ ਦਿੱਲੀ ਵਿਚ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਕੋਲ ਇਸ ਸਮੇਂ ਲੋਕ ਸਭਾ ਦੀ ਇਕ ਵੀ ਸੀਟ ਨਹੀਂ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਤੋਂ ਭਗਵੰਤ ਮਾਨ ਸੰਸਦ ਮੈਂਬਰ ਸਨ। ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਤਾਂ ਉਨ੍ਹਾਂ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੰਗਰੂਰ ਲੋਕ ਸਭਾ ਲਈ ਹੋਈ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਹਾਰ ਗਈ ਸੀ। ਇਸ ਕਰਕੇ ਹੁਣ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਮੁੱਚੀ ‘ਆਪ’ ਲੀਡਰਸ਼ਿਪ ਜਲੰਧਰ ਵਿਚ ਚੋਣ ਪ੍ਰਚਾਰ ਵਿਚ ਰੁੱਝੀ ਹੋਈ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 6 ਮਈ ਨੂੰ ਚੋਣ ਪ੍ਰਚਾਰ ਕਰਨ ਲਈ ਜਲੰਧਰ ਪਹੁੰਚ ਰਹੇ ਹਨ। ਕੇਜਰੀਵਾਲ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ’ਚ ਰੋਡ ਸ਼ੋਅ ਅਤੇ ਰੈਲੀ ਵੀ ਕਰਨਗੇ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਵਿਚਾਲੇ ਚੋਣ ਮੁਕਾਬਲਾ ਹੋਵੇਗਾ। ਬਾਕੀ 13 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਲ ਕਰਦਾ ਹੈ।

Check Also

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …