Breaking News
Home / ਪੰਜਾਬ / ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ ਸਫਾਈ

ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ ਸਫਾਈ

ਸੁਖਪਾਲ ਖਹਿਰਾ ਦੇ ਆਰੋਪਾਂ ਨੂੰ ਦੱਸਿਆ ਬੇਬੁਨਿਆਦ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਆਰੋਪਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ ਫੋਨ ਅਟੈਂਡੈਂਟ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਖਹਿਰਾ ਦੀ ਗੱਲ ’ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਮੈਨੂੰ ਬਦਨਾਮ ਕਰਨ ਦੀ ਨੀਅਤ ਨਾਲ ਮੇਰੇ ਪੁੱਤਰ ਦਾ ਨਾਂ ਲੈ ਕੇ ਮੇਰੇ ’ਤੇ ਝੂਠੇ ਆਰੋਪ ਲਗਾ ਰਿਹਾ ਹੈ। ਮੈਂ ਕਦੇ ਵੀ ਆਪਣੇ ਪਰਿਵਾਰ ਦੇ ਫਾਇਦੇ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਖਹਿਰਾ ਦਾ ਮੁੱਖ ਕੰਮ ਸਨਸਨੀ ਪੈਦਾ ਕਰਨਾ ਅਤੇ ਮੀਡੀਆ ਵਿੱਚ ਰਹਿ ਕੇ ਇਸ ਦਾ ਸਿਆਸੀ ਲਾਹਾ ਲੈਣਾ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਾ ਲੈਣ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਅਤੇ ਕਾਂਗਰਸੀ ਆਗੂ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਗਰੀਬ ਪਰਿਵਾਰਾਂ ਦੇ ਲੋਕ ਕਿਵੇਂ ਕੈਬਨਿਟ ਮੰਤਰੀ ਅਤੇ ਵਿਧਾਇਕ ਬਣੇ। ਇਹੀ ਗੱਲ ਉਨ੍ਹਾਂ ਲੋਕਾਂ ਨੂੰ ਹਜ਼ਮ ਨਹੀਂ ਹੋ ਰਹੀ। ਜ਼ਿਕਰਯੋਗ ਹੈ ਕਿ ਖਹਿਰਾ ਨੇ ਇੱਕ ਸ਼ਿਕਾਇਤ ਦੇ ਕੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ’ਤੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਨਜ਼ਦੀਕੀ ਦਫ਼ਤਰੀ ਸਟਾਫ਼ ਵਿਚ ਨਿਯੁਕਤ ਕੀਤੇ ਹਨ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …