2.2 C
Toronto
Friday, November 14, 2025
spot_img
Homeਭਾਰਤਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਰਾਘਵ ਚੱਢਾ ਦਾ ਵੀ ਆਇਆ ਨਾਮ

ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਰਾਘਵ ਚੱਢਾ ਦਾ ਵੀ ਆਇਆ ਨਾਮ

ਈਡੀ ਦਾ ਆਰੋਪ : ਲੈਣ-ਦੇਣ ਦੀ ਡੀਲ ਸਮੇਂ ਸਿਸੋਦੀਆ ਦੇ ਘਰ ਰਾਘਵ ਚੱਢਾ ਵੀ ਸਨ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਾਹਮਣੇ ਆਇਆ ਹੈ। ਈਡੀ ਅਨੁਸਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪੀਏ ਸੀ ਅਰਵਿੰਦ ਨੇ ਆਪਣੇ ਬਿਆਨ ’ਚ ਰਾਘਵ ਚੱਢਾ ਦਾ ਨਾਮ ਲਿਆ ਹੈ। ਈਡੀ ਦਾ ਇਹ ਵੀ ਆਰੋਪ ਹੈ ਕਿ ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਲੈਣ-ਦੇਣ ਦੀ ਹੋਈ ਡੀਲ ਸਮੇਂ ਮਨੀਸ਼ ਸਿਸੋਦੀਆ ਦੇ ਘਰ ਰਾਘਵ ਚੱਢਾ ਵੀ ਮੌਜੂਦ ਸਨ ਅਤੇ ਇਥੇ ਹੀ ਜਾਅਲੀ ਲੈਣ-ਦੇਣ ਦੀ ਸਾਜਿਸ਼ ਰਚੀ ਗਈ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਵਿਜੇ ਨਾਇਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜਮ, ਐਫਸੀਟੀ ਸਮੇਤ ਪੰਜਾਬ ਆਬਕਾਰੀ ਵਿਭਾਗ ਦੇ ਅਫ਼ਸਰ ਵੀ ਮੌਜੂਦ ਸਨ। ਜਦਕਿ ਸ਼ਰਾਬ ਘੁਟਾਲਾ ਮਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਵੀ ਇਸ ਮਾਮਲੇ ’ਚ ਪਹਿਲਾਂ ਹੀ ਸਾਹਮਣੇ ਆ ਚੁੱਕਿਆ ਹੈ। ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਪੁੱਛਗਿੱਛ ਵੀ ਕਰ ਚੁੱਕੀ ਹੈ। ਜਦਕਿ ਪੁੱਛਗਿੱਛ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਕਥਿਤ ਪੂਰਾ ਸ਼ਰਾਬ ਘੋਟਾਲਾ ਮਾਮਲਾ ਫਰਜੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਗੰਦੀ ਰਾਜਨੀਤੀ ਦੇ ਤਹਿਤ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS