Breaking News
Home / ਭਾਰਤ / ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਚੋਣ ਮਨੋਰਥ ਪੱਤਰ

ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਚੋਣ ਮਨੋਰਥ ਪੱਤਰ

ਦੋ ਸੌ ਯੂਨਿਟ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦਾ ਵੀ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਮੰਗਲਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਐਲਾਨ ਕੀਤਾ ਗਿਆ ਹੈ ਕਿ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਹਰ ਪਰਿਵਾਰ ਦੀ ਮਹਿਲਾ ਮੁਖੀ ਨੂੰ ਹਰ ਮਹੀਨੇ 2,000 ਰੁਪਏ ਅਤੇ ਸਰਕਾਰੀ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਜਦਕਿ ਨੌਜਵਾਨ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਕਾਂਗਰਸ ਪਾਰਟੀ ਨੇ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ 3,000 ਰੁਪਏ ਪ੍ਰਤੀ ਮਹੀਨਾ ਅਤੇ ਬੇਰੁਜ਼ਗਾਰ ਡਿਪਲੋਮਾ ਧਾਰਕਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੋਂ ਬਾਅਦ ਬਜਰੰਗ ਦਲ ਵਰਗੇ ਸੰਗਠਨਾਂ ਨੂੰ ਬੈਨ ਕਰਨ ਦਾ ਵਾਅਦਾ ਵੀ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਪੀਐਫਆਈ ਦਾ ਜ਼ਿਕਰ ਕਰਦੇ ਹੋਏ ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣ ਵਾਲਿਆਂ ਖਿਲਾਫ਼ ਵੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਕਰਨਾਟਕ ਵਿਧਾਨ ਸਭਾ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

Check Also

ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ …