-0.6 C
Toronto
Monday, November 17, 2025
spot_img
Homeਪੰਜਾਬਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਕਿਹਾ : ਅਸ਼ਲੀਲ ਵੀਡੀਓ ’ਚ ਕਿਹੜਾ ਮੰਤਰੀ, ਜਲੰਧਰ ਆਉਣ ਤੋਂ ਪਹਿਲਾਂ ਦੱਸਣ ਭਗਵੰਤ ਅਤੇ ਕੇਜਰੀਵਾਲ
ਜਲੰਧਰ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲੰਘੇ ਦਿਨੀਂ ਪੈਨ ਡਰਾਈਵ ਵਿਚ ਸੌਂਪੇ ਗਏ ਇਕ ਵੀਡੀਓ ਕਲਿੱਪ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸੁਖਪਾਲ ਖਹਿਰਾ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪੁੱਛਿਆ ਕਿ ਅਸ਼ਲੀਲ ਵੀਡੀਓ ਵਿਚ ਪੰਜਾਬ ਸਰਕਾਰ ਦਾ ਕਿਹੜਾ ਮੰਤਰੀ ਹੈ? ਇਸ ਸਬੰਧੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜਲੰਧਰ ਆਉਣ ਤੋਂ ਪਹਿਲਾਂ ਸਪੱਸ਼ਟੀ ਕਰਨ ਦੇਣ ਅਤੇ ਮੰਤਰੀ ਦਾ ਨਾਂ ਸਭ ਦੇ ਸਾਹਮਣੇ ਲਿਆਉਣ। ਰਾਜਾ ਵੜਿੰਗ ਨੇ ਭਗਵੰਤ ਮਾਨ ਕੋਲੋਂ ਇਹ ਮੰਗ ਵੀ ਕੀਤੀ ਕਿ ਉਹ ਰਾਜਨੀਤਿਕ ਆਗੂਆਂ ਦਾ ਨਾਮ ਬਦਨਾਮ ਕਰਨ ਵਾਲੇ ਮੰਤਰੀ ਤੋਂ ਤੁਰੰਤ ਅਸਤੀਫ਼ਾ ਲੈਣ ਅਤੇ ਉਸ ਮੰਤਰੀ ਨੂੰ ਮੰਡਲ ਵਿਚੋਂ ਬਰਖਾਸਤ ਕਰਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਲੰਘੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਵੀਡੀਓ ਕਲਿੱਪ ਸੌਂਪਿਆ ਸੀ, ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਨਾਲ ਰਾਬਤਾ ਕਾਇਮ ਕਰਕੇ ਵੀਡੀਓ ਸਬੰਧੀ ਪਤਾ ਲਗਾਉਣਾ ਚਾਹੀਦਾ ਸੀ ਕਿ ਇਹ ਕਿਹੜੇ ਮੰਤਰੀ ਦਾ ਹੈ ਪ੍ਰੰਤੂ ਮੁੱਖ ਮੰਤਰੀ ਮਾਨ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਬੰਧਤ ਮੰਤਰੀ ਖਿਲਾਫ਼ ਕਾਰਵਾਈ ਨਾ ਕੀਤੀ ਤਾਂ ਪੰਜਾਬ ਕਾਂਗਰਸ ਵੱਲੋਂ ਮਾਨ ਸਰਕਾਰ ਖਿਲਾਫ਼ ਅੰਦੋਲਨ ਕੀਤਾ ਜਾਵੇਗਾ।

 

RELATED ARTICLES
POPULAR POSTS