6.4 C
Toronto
Friday, October 17, 2025
spot_img
Homeਪੰਜਾਬਰਾਜਪਾਲ ਨੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਹੁਕਮ

ਰਾਜਪਾਲ ਨੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਹੁਕਮ

ਕਿਹਾ : ਖਹਿਰਾ ਵੱਲੋਂ ਸੌਂਪੀ ਗਈ ਸ਼ਿਕਾਇਤ ਦੇ ਤੱਥਾਂ ਦੀ ਵੀ ਕੀਤੀ ਜਾਵੇ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਹੁਕਮ ਦਿੱਤੇ ਹਨ। ਰਾਜਪਾਲ ਨੇ ਡੀਜੀਪੀ ਨੂੰ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ’ਚ ਦਿੱਤੇ ਗਏ ਤੱਥਾਂ ਦੀ ਵੀ ਜਾਂਚ ਕਰਨ ਲਈ ਹੁਕਮ ਦਿੱਤੇ ਹਨ। ਰਾਜਪਾਲ ਨੇ ਪੰਜਾਬ ਦੇ ਡੀਜੀਪੀ ਨੂੰ ਜਾਂਚ ਸੌਂਪ ਕੇ ਮਾਨ ਸਰਕਾਰ ਨੂੰ ਨਿਸ਼ਾਨ ’ਤੇ ਲੈਣ ਦੇ ਨਾਲ-ਨਾਲ ਡੀਜੀਪੀ ਨੂੰ ਅੱਗੇ ਕਰਕੇ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੂੰ ਸੌਂਪੀ ਗਈ ਜਾਂਚ ਤੋਂ ਬਾਅਦ ਪੰਜਾਬ ਸਰਕਾਰ ਹੁਣ ਇਸ ਮਾਮਲੇ ਨੂੰ ਦਬਾਅ ਨਹੀਂ ਸਕਦੀ ਅਤੇ ਜੇਕਰ ਪੰਜਾਬ ਸਰਕਾਰ ਡੀਜੀਪੀ ’ਤੇ ਦਬਾਅ ਬਣਾਏਗੀ ਤਾਂ ਰਾਜਪਾਲ ਕੋਲ ਕਰੌਸ ਐਗਜਾਮੀਨੇਸ਼ਨ ਦੀ ਵੀ ਆਪਸ਼ਨ ਹੈ। ਜਦਕਿ ਮੰਤਰੀ ਦੇ ਬਚਾਅ ’ਚ ਆਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤਾ ਗਿਆ ਹੁਕਮ ਨਹੀਂ ਪਹੁੰਚਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਬਾਰੇ ਇਸ ਤਰ੍ਹਾਂ ਦੀ ਧਾਰਨਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੋਲ ਰਾਜਪਾਲ ਦੇ ਹੁਕਮ ਆਉਣਗੇ ਤਾਂ ਵੀਡੀਓ ਦੀ ਹਰ ਪਹਿਲੂ ਤੋਂ ਜਾਂਚ ਕਰਵਾਈ ਜਾਵੇਗੀ। ਧਿਆਨ ਰਹੇ ਕਿ ਲੰਘੇ ਦਿਨੀਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਨੂੰ ਅਸ਼ਲੀਲ ਵੀਡੀਓ ਦਾ ਕਲਿੱਪ ਸੌਂਪਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।

RELATED ARTICLES
POPULAR POSTS