Breaking News
Home / ਪੰਜਾਬ / ਪੰਜਾਬ ਵਿਜੀਲੈਂਸ ਨੇ ਗਮਾਡਾ ਜ਼ਮੀਨ ਘੁਟਾਲੇ ’ਚ 7 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਪੰਜਾਬ ਵਿਜੀਲੈਂਸ ਨੇ ਗਮਾਡਾ ਜ਼ਮੀਨ ਘੁਟਾਲੇ ’ਚ 7 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਅਧਿਕਾਰੀਆਂ ਨੇ ਫਰਜੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੀਤਾ ਸੀ ਕਰੋੜਾਂ ਰੁਪਏ ਦਾ ਘਪਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ’ਚ ਕਰੋੜਾਂ ਰੁਪਏ ਦੇ ਹੋਏ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ’ਚ 7 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ। ਸਾਲ 2016 ਤੋਂ 2020 ਦਰਮਿਆਨ ਰਾਜ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜੀ ਦਸਤਾਵੇਜ਼ਾਂ ਦੇ ਅਧਾਰ ’ਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਐਫਆਈਆਰ 16 ’ਚ ਆਈਪੀਸੀ ਦੀ ਧਾਰਾ 409, 420, 465, 466, 468, 471, 120 ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮੋਹਾਲੀ ’ਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਮੁੱਖ ਆਰੋਪੀ ਭੁਪਿੰਦਰ ਸਿੰਘ ਨਿਵਾਸੀ ਬਾਕਰਪੁਰ ਜ਼ਿਲ੍ਹਾ ਮੋਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ ਦੋਨੋਂ ਨਿਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਨਿਵਾਸੀ ਸੈਕਟਰ 40 ਡੀ ਚੰਡੀਗੜ੍ਹ, ਸੁਖਦੇਵ ਸਿੰਘ ਬਾਕਰਪੁਰ, ਬਿੰਦਰ ਸਿੰਘ ਨਿਵਾਸੀ ਸੈਕਟਰ 79 ਮੋਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਵਿਭਾਗ ਹਲਕਾ ਬਾਕਰਪੁਰ (ਮੌਜੂਦਾ ਕਾਨੂੰਨਗੋ) ਐਸਏਐਸ ਨਗਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ’ਚ ਕੁੱਝ ਹੋਰ ਗਿ੍ਰਫਤਾਰੀਆਂ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …