Breaking News
Home / ਭਾਰਤ / ਸੁਪਰੀਮ ਕੋਰਟ ਦਾ ਮੋਦੀ ਦੇ ਹੱਕ ਵਿਚ ਫੈਸਲਾ

ਸੁਪਰੀਮ ਕੋਰਟ ਦਾ ਮੋਦੀ ਦੇ ਹੱਕ ਵਿਚ ਫੈਸਲਾ

supremecourtਨੋਟਬੰਦੀ ਦੇ ਫੈਸਲੇ ‘ਤੇ ਨਹੀਂ ਲੱਗੇਗੀ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ‘ਤੇ ਰੋਕ ਨਹੀਂ ਲੱਗੇਗੀ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਸਰਕਾਰ ਦੇ ਨੋਟਬੰਦੀ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਅਦਾਲਤ ਨੇ ਸਰਕਾਰ ਤੋਂ ਇਸ ਬਾਰੇ ਜਵਾਬ ਮੰਗਿਆ ਹੈ ਕਿ ਨੋਟਬੰਦੀ ਦੇ ਕਾਰਨ ਆਮ ਜਨਤਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਲਈ ਕੀ-ਕੀ ਕਦਮ ਚੁੱਕੇ ਜਾ ਰਹੇ ਹਨ।
ਸੁਪਰੀਮ ਕੋਰਟ ਦੇ ਮਾਨਯੋਗ ਮੁੱਖ ਜੱਜ ਤੀਰਥ ਸਿੰਘ ਠਾਕੁਰ ਤੇ ਮਾਨਯੋਗ ਜੱਜ ਧਨੰਜੇ ਵਾਈ ਚੰਦਰਚੂੜ ਦੇ ਬੈਂਚ ਨੇ ਕਿਹਾ ਕਿ “ਅਸੀਂ ਇਸ ‘ਤੇ ਕਿਸੇ ਕਿਸਮ ਦੀ ਰੋਕ ਨਹੀਂ ਲਗਾਵਾਂਗੇ। ਬੈਂਚ ਨੇ ਇਹ ਟਿੱਪਣੀ ਉਸ ਵੇਲੇ ਕੀਤੀ ਜਦ ਕੁੱਝ ਵਕੀਲਾਂ ਨੇ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ। ਇੱਕ ਪਟੀਸ਼ਨਕਰਤਾ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਹ ਨੋਟਿਫਿਕੇਸ਼ਨ ‘ਤੇ ਰੋਕ ਲਗਾਉਣ ਦੀ ਮੰਗ ਨਹੀਂ ਕਰ ਰਹੇ ਹਨ। ਪਰ ਉਹ ਚਾਹੁੰਦੇ ਹਨ ਕਿ ਸਰਕਾਰ ਆਮ ਜਨਤਾ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਆਪਣੀ ਸਥਿਤੀ ਸ਼ਪੱਸ਼ਟ ਕਰੇ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …