Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ’ਚ ਪੁੱਜੇ ਅਮਿਤ ਸ਼ਾਹ

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ’ਚ ਪੁੱਜੇ ਅਮਿਤ ਸ਼ਾਹ

ਸ਼ਰਧਾਂਜਲੀ ਸਮਾਗਮ ਵਿਚ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਲ
ਲੰਬੀ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਲੰਘੀ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਵੀਰਵਾਰ ਨੂੰ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋਇਆ। ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਿੰਡ ਬਾਦਲ ਪਹੁੰਚੇ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਸਮੁੱਚੀ ਅਕਾਲੀ ਲੀਡਰਸ਼ਿਪ, ਵੱਡੀ ਗਿਣਤੀ ਵਿਚ ਸਿਆਸੀ ਆਗੂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਆਮ ਲੋਕ ਵੀ ਪਹੁੰਚੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ। ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ 27 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਆਗੂ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਨ ਲਈ ਵੀ ਪਹੁੰਚੇ ਸਨ।

 

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …