19.9 C
Toronto
Sunday, October 19, 2025
spot_img
Homeਭਾਰਤਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ

ਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ

ਪੁਲਿਸ ਅਤੇ ਪਹਿਲਵਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਮਲਾ ਗਰਮਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਜੰਤਰ ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਲੰਘੀ ਬੁੱਧਵਾਰ ਰਾਤ ਨੂੰ ਝੜਪ ਹੋ ਗਈ। ਇਸ ਝੜਪ ਦੌਰਾਨ ਕੁਝ ਪਹਿਲਵਾਲਾਂ ਦੇ ਸੱਟਾਂ ਵੀ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਖਸ਼ੀ ਵਰਗੀਆਂ ਤਮਗੇ ਜਿੱਤਣ ਵਾਲੀਆਂ ਪਹਿਲਵਾਨ ਰੋਣ ਵੀ ਲੱਗ ਪਈਆਂ। ਇਸਦੇ ਚੱਲਦਿਆਂ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਆਪਣੇ ਤਮਗੇ ਭਾਰਤ ਸਰਕਾਰ ਨੂੰ ਵਾਪਸ ਦੇ ਦਿਆਂਗੇ। ਬਾਕਸਰ ਵਿਜੇਂਦਰ ਸਿੰਘ ਨੇ ਕਿਹਾ ਕਿ ਹੁਣ ਇਹ ਲੜਾਈ ਲੰਬੀ ਚੱਲੇਗੀ। ਇਸੇ ਦੌਰਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਖਸ਼ੀ ਮਲਿਕ ਨੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਦੇ ਕਮਿਸ਼ਨਰ ਦੇ ਨਾਮ ਚਿੱਠੀ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਦੀ ਗਿ੍ਰਫਤਾਰੀ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ ਅਤੇ ਇਹ ਧਰਨਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਸੱਤ ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੇ ਆਰੋਪ ਲਗਾਏ ਹਨ। ਇਨ੍ਹਾਂ ਪਹਿਲਵਾਨਾਂ ਦਾ ਕਹਿਣਾ ਹੈ ਕਿ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ। ਪਹਿਲਵਾਨਾਂ ਦੇ ਇਸ ਧਰਨੇ ਨੂੰ ਕਈ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ।

RELATED ARTICLES
POPULAR POSTS