Breaking News
Home / ਭਾਰਤ / ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਪਟਨਾ ਹਾਈ ਕੋਰਟ ਨੇ ਲਗਾਈ ਰੋਕ

ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਪਟਨਾ ਹਾਈ ਕੋਰਟ ਨੇ ਲਗਾਈ ਰੋਕ

ਕਿਹਾ : ਇਕੱਠੇ ਕੀਤੇ ਡਾਟੇ ਨੂੰ ਨਸ਼ਟ ਨਾ ਕੀਤਾ ਜਾਵੇ
ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਅੱਜ ਪਟਨਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਵਿਨੋਦ ਚੰਦਰਨ ਦੀ ਬੈਂਚ ਨੇ ਹੁਕਮ ਦਿੱਤਾ ਕਿ ਜਾਤ ਦੇ ਆਧਾਰ ’ਤੇ ਕੀਤੀ ਜਾ ਰਹੀ ਮਤਗਣਨਾ ਨੂੰ ਤੁਰੰਤ ਰੋਕਿਆ ਜਾਵੇ। ਇਸ ਤੋਂ ਬਾਅਦ ਕੋਰਟ ਨੇ ਕਿਹਾ ਕਿ ਹੁਣ ਤੱਕ ਜੋ ਵੀ ਡਾਟਾ ਇਕੱਠਾ ਕੀਤਾ ਗਿਆ ਹੈ, ਉਸ ਨੂੰ ਨਸ਼ਟ ਨਹੀਂ ਕੀਤਾ ਜਾਵੇਗਾ। ਜਦਕਿ ਇਸ ਮਾਮਲੇ ’ਤੇ ਅਗਲੀ ਸੁਣਵਾਈ 3 ਜੁਲਾਈ 2023 ਨੂੰ ਹੋਵੇਗੀ। ਇਸ ਤੋਂ ਪਹਿਲਾਂ ਪਟਨਾ ਹਾਈ ਕੋਰਟ ਨੇ ਇਸ ਮਾਮਲੇ ’ਤੇ ਦੋ ਦਿਨ ਸੁਣਵਾਈ ਕੀਤੀ ਸੀ, ਜਿਸ ਤੋਂ ਬਾਅਦ ਫੈਸਲੇ ਨੂੰ ਰਾਖਵਾਂ ਰੱਖ ਲਿਆ ਗਿਆ ਸੀ। ਉਧਰ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਕਿਹਾ ਕਿ ਜਾਤ ਦੇ ਆਧਾਰ ’ਤੇ ਮਤਗਣਨਾ ਸਰਬਸੰਮਤੀ ਨਾਲ ਕਰਵਾਈ ਜਾ ਰਹੀ ਸੀ ਅਤੇ ਇਸ ਸਬੰਧੀ ਅਸੀਂ ਕੇਂਦਰ ਸਰਕਾਰ ਕੋਲੋਂ ਆਗਿਆ ਵੀ ਲਈ ਸੀ। ਨੀਤਿਸ਼ ਕੁਮਾਰ ਨੇ ਅੱਗੇ ਕਿਹਾ ਕਿ ਪਹਿਲਾਂ ਅਸੀਂ ਚਾਹੁੰਦੇ ਸੀ ਕਿ ਪੂਰੇ ਦੇਸ਼ ਅੰਦਰ ਜਾਤ ਦੇ ਆਧਾਰ ’ਤੇ ਮਤਗਣਨਾ ਕਰਵਾਈ ਜਾਵੇਗੀ ਪ੍ਰੰਤੂ ਜਦੋਂ ਕੇਂਦਰ ਸਰਕਾਰ ਨਾ ਮੰਨੀ ਤਾਂ ਅਸੀਂ ਬਿਹਾਰ ’ਚ ਜਾਤੀ ਮਤਗਣਨਾ ਕਰਵਾਉਣ ਦਾ ਫੈਸਲਾ ਕੀਤਾ ਸੀ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …