-9.1 C
Toronto
Monday, January 26, 2026
spot_img
Homeਪੰਜਾਬਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਘਟਾਉਣ ਨੂੰ ਲੈ ਕੇ ਮੁੱਖ ਮੰਤਰੀ...

ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਘਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ’ਤੇ ਚੁੱਕੇ ਸਵਾਲ

ਕਿਹਾ : ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਆਇਆ ਸਭ ਦੇ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਮਾਰਕੀਟ ਫੀਸ ਅਤੇ ਪੇਂਡੂ ਵਿਕਾਸ ਫੰਡ ਨੂੰ ਘਟਾਉਣ ਦੇ ਮਾਮਲੇ ’ਚ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜ੍ਹੀ ਸੀਜਨ ਦੀ ਮਾਰਕੀਟ ਫੀਸ ਨੂੰ 3 ਫੀਸਦੀ ਤੋਂ ਘਟਾ ਕੇ 2 ਫੀਸਦੀ ਕਰ ਦਿੱਤਾ ਜਦਕਿ ਪੇਂਡੂ ਵਿਕਾਸ ਫੰਡ ਨੂੰ 3 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ ਕਿਉਂਕਿ ਮਾਰਕੀਟ ਫੀਸ ਘਟਾਉਣ ਨਾਲ 250 ਕਰੋੜ ਰੁਪਏ ਜਦਕਿ ਪੇਂਡੂ ਵਿਕਾਸ ਫੰਡ ਨੂੰ ਖਤਮ ਕਰਨ ਨਾਲ 750 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪੰਜਾਬ ਦੇ ਆਗੂਆਂ ਜਿਨ੍ਹਾਂ ਵਿਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਫਤਿਹਜੰਗ ਬਾਜਵਾ ਅਤੇ ਇੰਦਰ ਇਕਬਾਲ ਅਟਵਾਲ ਸ਼ਾਮਲ ਹਨ, ਨੂੰ ਪੁੱਛਿਆ ਕਿ ਉਹ ਪੰਜਾਬ ਦੇ ਹੋਏ ਨੁਕਸਾਨ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਹਿੰਮਤ ਰੱਖਦੇ ਹਨ। ਜਾਂ ਫਿਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਲਾਫ਼ ਗੱਲਾਂ ਕਰਨੀਆਂ ਹੀ ਜਾਣਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਕੀਤੇ ਜਾਣ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ ਅਤੇ ਭਾਜਪਾ ਨੇ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਦਾ ਭਲਾ ਨਹੀਂ ਚਾਹੁੰਦੇ।

RELATED ARTICLES
POPULAR POSTS