Breaking News
Home / ਪੰਜਾਬ / ਪੰਜਾਬ ਦੇ ਡਰੱਗ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਹੋਈ ਸੁਣਵਾਈ

ਪੰਜਾਬ ਦੇ ਡਰੱਗ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਹੋਈ ਸੁਣਵਾਈ

ਆਰੋਪੀ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਚੁੱਕੀ ਹੈ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ’ਚ ਸਾਬਕਾ ਡੀਜੀਪੀ ਦਿਨਕਰ ਗੁਪਤਾ ਸਮੇਤ ਹੋਰਨਾਂ ਵੱਲੋਂ ਦਿੱਤੇ ਗਏ ਐਫੀਡੇਵਿਟ ਦੀ ਕਾਪੀ ਮੰਗੀ ਹੈ। ਐਫੀਡੇਵਿਟ ਦੀ ਕਾਪੀ ਮਿਲਣ ਤੋਂ ਬਾਅਦ ਉਹ ਅਗਲੀ ਤਰੀਕ ’ਤੇ ਆਪਣਾ ਪੱਖ ਰੱਖਣਗੇ। ਉਧਰ ਪੰਜਾਬ ਸਰਕਾਰ ਵੱਲੋਂ ਵੀ ਇਸ ਮਾਮਲੇ ’ਚ ਖੋਲੀ ਗਈ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਬਾਰੇ ਹਾਈ ਕੋਰਟ ਨੂੰ ਜਾਣੂ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਡਰੱਗ ਮਾਮਲੇ ’ਚ ਆਰੋਪੀ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਅਤੇ ਉਸ ਖਿਲਾਫ਼ ਲੁੱਟਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਨੂੰ ਰਾਜਜੀਤ ਸਿੰਘ ਵੱਲੋਂ ਡਰੱਗ ਮਨੀ ਤੋਂ ਬਣਾਈ ਗਈ ਪ੍ਰਾਪਰਟੀ ਸਬੰਧੀ ਪਤਾ ਲਗਾਉਣ ਲਈ ਹੁਕਮ ਦਿੱਤੇ ਗਏ ਹਨ। ਡਰੱਗ ਮਾਮਲੇ ’ਚ ਹਾਈ ਕੋਰਟ ਵਿਚ ਹੁਣ ਤੱਕ 3 ਰਿਪੋਰਟਾਂ ਖੋਲ੍ਹੀਆਂ ਜਾ ਚੁੱਕੀਆਂ ਹਨ ਜਿਨ੍ਹਾਂ ’ਤੇ ਸਿੱਟ ਦੇ ਮੈਂਬਰਾਂ ਵੱਲੋਂ ਸਾਈਨ ਵੀ ਕੀਤੇ ਹਨ। ਹਾਈ ਕੋਰਟ ਇਨ੍ਹਾਂ ਵਿਚੋਂ ਇਕ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਹੀ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੂੰ ਨੋਟਿਸ ਭੇਜਣ ਅਤੇ ਸਾਬਕਾ ਡੀਜੀਪੀ ਚਟੋਪਾਧਿਆਏ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ। ਜਦਕਿ ਐਡਵੋਕੇਟ ਨਵਕਿਰਨ ਸਿੰਘ ਨੇ ਚੌਥੀ ਰਿਪੋਰਟ ਨੂੰ ਫ਼ਿਲਹਾਲ ਬੰਦ ਰੱਖਣ ਦੀ ਅਪੀਲ ਕੀਤੀ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …