Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਮਨਪ੍ਰੀਤ ਬਾਦਲ

ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਮਨਪ੍ਰੀਤ ਬਾਦਲ

ਕਿਹਾ : ਕਿਹਾ ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੱਜ ਪਿੰਡ ਬਾਦਲ ਵਿਖੇ ਕਰਵਾਏ ਭੋਗ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਵੱਡੀ ਗਿਣਤੀ ਵਿਚ ਸਿਆਸੀ ਅਤੇ ਧਾਰਮਿਕ ਸ਼ਖਸੀਅਤਾਂ ਪਹੁੰਚੀਆਂ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਹ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਿਆਸੀ ਉਚਾਈਆਂ ਦੇ ਨਾਲ-ਨਾਲ ਹੋਰ ਵੀ ਬਹੁਤ ਸਾਰੀਆਂ ਖੂਬੀਆਂ ਬਖਸ਼ੀਆਂ ਸਨ। ਉਨ੍ਹਾਂ ਕੋਲ ਬਹੁਤ ਵੱਡਾ ਦਿਲ ਅਤੇ ਜਿਗਰ ਸੀ, ਉਹ ਪੰਜਾਬ ਦੀ ਬਿਹਤਰੀ ਲਈ ਹਰ ਰੁੱਸੇ ਹੋਏ ਦੋਸਤ ਨੂੰ ਮਨਾ ਲੈਂਦੇ ਸਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਮੇਰੇ ਵੀ ਪ੍ਰਕਾਸ਼ ਸਿੰਘ ਬਾਦਲ ਨਾਲ ਸਿਆਸੀ ਮਤਭੇਦ ਹੋ ਗਏ ਸਨ ਪ੍ਰੰਤੂ ਉਹ ਜਦੋਂ ਵੀ ਮੈਨੂੰ ਮਿਲਦੇ ਤਾਂ ਆਪਣੇ ਗਲ ਨਾਲ ਲਗਾ ਲੈਂਦੇ ਅਤੇ ਇਹ ਉਨ੍ਹਾਂ ਦਾ ਵਡੱਪਣ ਸੀ। ਇਸ ਮੌਕੇ ਮਨਪ੍ਰੀਤ ਬਾਦਲ ਨੇ ਸ਼ਾਇਰਾਨਾ ਅੰਦਾਜ਼ ’ਚ ਕਿਹਾ ਕਿ ‘ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ, ਜਿਸ ਦਿਨ ਦਾ ਟੁਰ ਗਿਆ, ਨਾਲ ਹੀ ਟੁਰ ਗਈਆਂ ਨੇ ਕੁੱਲ ਬਹਾਰਾਂ, ਤੇਰੇ ਹਿਜਰ ਵਿਚ ਫੁੱਲ ਤੇ ਕਲੀਆਂ ਰੋਂਦੀਆਂ।’ ਉਧਰ ਸੁਖਬੀਰ ਬਾਦਲ ਭਾਵੁਕ ਹੁੰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ ਭਗਤ ਸਨ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਹੈ, ਉਸ ਲਈ ਮੇਰੇ ਕੋਲ ਧੰਨਵਾਦ ਕਰਨ ਲਈ ਕੋਈ ਸ਼ਬਦ ਨਹੀਂ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …