7.1 C
Toronto
Wednesday, November 12, 2025
spot_img
Homeਪੰਜਾਬਅਕਾਲੀ ਦਲ ਦੀ ਕੋਰ ਕਮੇਟੀ ਦਾ ਫੈਸਲਾ

ਅਕਾਲੀ ਦਲ ਦੀ ਕੋਰ ਕਮੇਟੀ ਦਾ ਫੈਸਲਾ

3ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਇਸ ਦੇ ਲਈ ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਖਤ ਕਾਨੂੰਨ ਬਣਾਏ। ਇਹ ਫੈਸਲਾ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤਾ ਗਿਆ ਹੈ। ਅਕਾਲੀ ਦਲ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕਿ ਅੱਜ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਸੀ। ਦਰਅਸਲ ਸੁਪਰੀਮ ਕੋਰਟ ਨੇ ਲੰਘੇ ਦਿਨੀਂ ਆਪਣੇ ਫੈਸਲੇ ਵਿਚ ਹੁਕਮ ਦਿੱਤਾ ਸੀ ਕਿ ਐਸਵਾਈਐਲ ਨਹਿਰ ਨੂੰ ਛੇਤੀ ਪੂਰਾ ਕਰਕੇ ਇਸ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ। ਪਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮੰਨਣ ਤੋਂ ਸਾਫ ਇਨਕਾਰ ਕਰਕੇ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਸਬੰਧੀ ਇੱਕ ਐਨਜੀਓ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਅਦਾਲਤ ਦੀ ਹੱਤਕ ਦਾ ਕੇਸ ਦਾਇਰ ਕੀਤਾ ਹੈ। ਪਟੀਸ਼ਨਕਰਤਾ ਨੇ ਇਸ ਮਾਮਲੇ ‘ਤੇ ਜਲਦ ਸੁਣਵਾਈ ਕੀਤੇ ਜਾਣ ਦੀ ਅਪੀਲ ਵੀ ਕੀਤੀ।

RELATED ARTICLES
POPULAR POSTS